ਤਲਵੰਡੀ ਸਾਬੋ : ਸਕੂਲ ਬੱਸ ਵਿਚ ਸਵਾਰ ਹੋ ਕੇ ਬਰਗਾੜੀ ਮੋਰਚੇ ‘ਚ ਸ਼ਾਮਲ ਹੋਣ ਜਾ ਰਹੀ ਸੰਗਤ ਨਾਲ ਮੋੜ ਮੰਡੀ ਦੇ ਪਿੰਡ ਘੁੰਮਣ ਕਲਾਂ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਲਗਭਗ 27 ਲੋਕ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਜ਼ਖਮੀਆਂ ਨੂੰ ਮੌੜ ਮੰਡੀ, ਬਠਿੰਡਾ ਅਤੇ ਮਾਨਸਾ ਦੇ ਹਸਪਤਾਲਾਂ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਜ਼ਿਲਾ ਮਾਨਸਾ ਦੇ ਪਿੰਡ ਗੁਲਰਿਆ ਦੀ ਸੰਗਤ ਨਿੱਜੀ ਸਕੂਲ ਦੀ ਬੱਸ ਵਿਚ ਸਵਾਰ ਹੋ ਕੇ ਬਰਗਾੜੀ ਮੋਰਚੇ ‘ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਮੌੜ ਮੰਡੀ ਦੇ ਪਿੰਡ ਘੁੰਮਣ ਕਲਾਂ ਨੇੜੇ ਬੱਸ ਅਚਾਨਕ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਅ ਗਈ। ਹਾਦਸੇ ਵਿਚ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਇਸ ਮੌਕੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।