ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਹਨਾਂ ਨੂੰ ਕੱਲ੍ਹ ਬੁਖਾਰ ਕਾਰਨ ਪੀਜੀਆਈ ਵਿਚ ਦਾਖਲ ਕਰਾਇਆ ਗਿਆ ਸੀ, ਹੁਣ ਬਿਲਕੁਲ ਠੀਕ-ਠਾਕ ਹਨ। ਉਹਨਾਂ ਦੇ ਸਾਰੇ ਟੈਸਟ ਠੀਕ ਪਾਏ ਗਏ ਹਨ ਅਤੇ ਉਹਨਾਂ ਨੂੰ ਹੁਣ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਜਿਸ ਤੋਂ ਬਾਅਦ ਉਹ ਆਪਣੀ ਰਿਹਾਇਸ਼ ਉਤੇ ਪਹੁੰਚੇ।
ਦੂਸਰੇ ਪਾਸੇ ਕੈਪਟਨ ਅਮਰਿੰਦਰ ਸਿੰਘ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਉਹਨਾਂ ਨੂੰ ਫਿਲਹਾਲ ਆਰਾਮ ਕਰਨ ਲਈ ਕਿਹਾ ਹੈ।