ਕੁਪਵਾੜਾ ‘ਚ ਉਸਾਰੀ ਅਧੀਨ ਇਮਾਰਤ ਡਿੱਗਣ ਨਾਲ 1 ਦੀ ਮੌਤ

ਸ਼੍ਰੀਨਗਰ-ਕੁਪਵਾੜਾ ਜ਼ਿਲੇ ‘ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ 1 ਮਜ਼ਦੂਰ ਦੀ ਮੌਤ ਹੋ ਗਈ ਅਤੇ 8 ਹੋਰ ਮਜ਼ਦੂਰ ਜ਼ਖਮੀ ਹੋ ਗਏ। ਰਿਪੋਰਟ ਮੁਤਾਬਕ ਹਾਦਸਾ ਉਸ ਸਮੇਂ ਹੋਇਆ, ਜਦੋਂ ਇਮਾਰਤ ਦਾ ਇਕ ਹਿੱਸਾ ਡਿੱਗ ਗਿਆ। ਇਹ ਹਾਦਸਾ ਕੁਪਵਾੜਾ ਦੇ ਲੰਗੇਟ ‘ਚ ਹੋਇਆ। ਇਸ ਹਾਦਸੇ ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 8 ਵਿਅਕਤੀ ਜ਼ਖਮੀ ਹੋ ਗਏ। ਇਨ੍ਹਾਂ 8 ਵਿਅਕਤੀਆਂ ‘ਚ 4 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਸ਼੍ਰੀਨਗਰ ਭੇਜ ਦਿੱਤਾ ਗਿਆ।