ਸੁਪਰੀਮ ਕੋਰਟ ਨੇ ਕੇਂਦਰ ਦੇ ਕੰਮਕਾਜ ਨੂੰ ਲੈ ਕੇ ਲਗਾਈ ਫਟਕਾਰ

ਨਵੀਂ ਦਿੱਲੀ  ਸੁਪਰੀਮ ਕੋਰਟ ਨੇ ਅਪਰਾਧਿਕ ਮਾਮਲਿਆਂ ਦੀ ਜਾਂਚ ‘ਚ ਤੇਜ਼ੀ ਲਿਆਉਣ ਲਈ ਪ੍ਰਭਾਵੀ ਕਦਮ ਨਾ ਚੁਕਣ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਤੁਸੀਂ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕਰਦੇ ਪਰ ਇਨਸਾਫ ‘ਚ ਦੇਰੀ ਲਈ ਨਿਆਪਾਲਿਕਾ ਦੀ ਆਲੋਚਨਾ ਕਰਦੇ ਹੋ।

ਵੀਰਵਾਰ ਨੂੰ ਹਾਈ ਕੋਰਟ ਦੇ ਜੱਜ ਮਦਨ ਬੀ ਲੋਕੁਰ ਨੇ ਅਪਰਾਧਿਕ ਮਾਮਲਿਆਂ ਦੇ ਤੇਜ਼ੀ ਨਾਲ ਟ੍ਰਾਇਲ ਕਰਨ ਨੂੰ ਲੈ ਕੇ ਜਲਦੀ ਕਦਮ ਨਾ ਚੁੱਕਣ ਦੀ ਕਮੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ। ਜੱਜ ਨੇ ਕਿਹਾ ”ਕਿ ਤੁਸੀਂ ਆਪਣਾ ਕੰਮ ਨਹੀਂ ਕਰਦੇ ਪਰ ਹਮੇਸ਼ਾ ਇਨਸਾਫ ‘ਚ ਦੇਰੀ ਹੋਣ ‘ਤੇ ਨਿਆ ਪਾਲਿਕਾ ਦੀ ਆਲੋਚਨਾ ਕਰਦੇ ਰਹਿੰਦੇ ਹੋ।”