ਰਾਫੇਲ ਡੀਲ ਮਾਮਲੇ ‘ਚ ਭਾਜਪਾ ਨੂੰ ਰਾਹਤ

ਸੁਪਰੀਮ ਕੋਰਟ ਨੇ ਰਾਫੇਲ ਡੀਲ ਨਾਲ ਜੁੜੀਆਂ ਪਟੀਸ਼ਨਾਂ ਕੀਤੀਆਂ ਰੱਦ
ਨਵੀਂ ਦਿੱਲੀ : ਫਰਾਂਸ ਤੋਂ 36 ਲੜਾਕੂ ਜਹਾਜ਼ਾਂ ਦੀ ਖਰੀਦ ਮਾਮਲੇ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਭਾਜਪਾ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਰਾਫੇਲ ਡੀਲ ਦੀ ਜਾਂਚ ਦੀ ਮੰਗ ਨਾਲ ਜੁੜੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ। ਅਦਾਲਤ ਨੇ ਕਿਹਾ ਕਿ ਰਾਫੇਲ ਜਹਾਜ਼ ਦੀ ਖਰੀਦ ਪ੍ਰਕਿਰਿਆ ਵਿਚ ਕੋਈ ਸ਼ੱਕ ਦੀ ਗੁੰਜਾਇਸ਼ ਨਹੀਂ ਹੈ। ਇਸ ਵਿਚ ਕਾਰੋਬਾਰੀ ਪੱਖਪਾਤਾਂ ਵਰਗੀ ਕੋਈ ਗੱਲ ਸਾਹਮਣੇ ਨਹੀਂ ਆਈ। ਧਿਆਨ ਰਹੇ ਲੰਘੀ 14 ਨਵੰਬਰ ਨੂੰ ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐਸ.ਕੇ ਕੌਲ ਅਤੇ ਜਸਟਿਸ ਕੇ.ਐਮ ਜੋਸੇਫ ਦੀ ਬੈਂਚ ਨੇ ਇਨ੍ਹਾਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਰਾਫੇਲ ਨੂੰ ਲੈ ਕੇ ਅਸੀਂ ਚਰਚਾ ਕਰਨ ਲਈ ਤਿਆਰ ਹਾਂ। ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਰਾਫੇਲ ਨੂੰ ਲੈ ਕੇ ਰਾਹੁਲ ਗਾਂਧੀ ਨੇ ਝੂਠ ਬੋਲਿਆ ਹੈ ਅਤੇ ਉਸ ਨੂੰ ਮੁਆਫੀ ਮੰਗਣੀ ਚਾਹੀਦੀ ਹੈ।