ਵਿਧਾਨ ਸਭਾ ਕਮੇਟੀ ਨੇ ਗੁੰਮਰਾਹ ਕਰਨ ਦੇ ਇਲਜ਼ਾਮਾਂ ਹੇਠ ਸੁਖਬੀਰ ਬਾਦਲ ਨੂੰ ਦੋਸ਼ੀ ਕਰਾਰ ਦਿੱਤਾ

ਚੰਡੀਗੜ– ਵਿਧਾਨ ਸਭਾ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਨੂੰ ਗੁੰਮਰਾਹ ਕਰਨ ਦਾ ਦੋਸ਼ੀ ਪਾਇਆ ਹੈ। ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਮਾਮਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਲਜੀਤ ਸਿੰਘ ਦਾਦੂਵਾਲ ਦੀ ਮੀਟਿੰਗ ਨੂੰ ਲੈ ਕੇ ਦੋਸ਼ ਲਾਏ ਸਨ। ਇਸ ਦੌਰਾਨ ਕਮੇਟੀ ਨੇ ਉਹਨਾਂ ਦੇ ਦੋਸ਼ਾਂ ਗਲਤ ਪਾਇਆ ਹੈ ਅਤੇ ਉਹਨਾਂ ਨੂੰ ਵਿਧਾਨ ਸਭਾ ਨੂੰ ਗੁੰਮਰਾਹ ਕਰਨ ਦਾ ਦੋਸ਼ੀ ਪਾਇਆ ਹੈ।
ਅਗਸਤ ਵਿਚ ਵਿਧਾਨ ਸਭਾ ਇਜਲਾਸ ਦੌਰਾਨ ਸੁਖਬੀਰ ਬਾਦਲ ਨੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਕੈਪਟਨ ਅਤੇ ਦਾਦੂਵਾਲ ਦੀ ਮੀਟਿੰਗ ਉਤੇ ਸਵਾਲ ਉਠਾਏ ਸਨ। ਇਸ ਦੌਰਾਨ ਸੁਖਬੀਰ ਬਾਦਲ ਦੇ ਇਲਜ਼ਾਮਾਂ ਦੀ ਪੜਤਾਲ ਕਰਦਿਆਂ ਕਮੇਟੀ ਦੀ ਜਾਂਚ ਵਿਚ ਉਹਨਾਂ ਨੂੰ ਗਲਤ ਕਰਾਰ ਦਿੱਤਾ ਗਿਆ।