ਬਠਿੰਡਾ : ਮਾਚਿਸ ਫੈਕਟਰੀ ‘ਚ ਧਮਾਕਾ, 1 ਦੀ ਮੌਤ, 1 ਜ਼ਖਮੀ

ਬਠਿੰਡਾ—ਬਠਿੰਡਾ ਦੀ ਮਾਚਿਸ ਫੈਕਟਰੀ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਾਕੇ ‘ਚ 2 ਮਜ਼ਦੂਰ ਬੁਰੀ ਤਰ੍ਹਾਂ ਨਾਲ ਝੁਲਸ ਗਏ ਹਨ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਪਹੁੰਚਾਇਆ ਗਿਆ। ਇਲਾਜ ਦੌਰਾਨ ਇਕ ਮਜ਼ਦੂਰ ਦੀ ਮੌਤ ਹੋ ਗਈ ਹੈ। ਮੌਕੇ ‘ਤੇ ਮਿਲੀ ਜਾਣਕਾਰੀ ਮੁਤਾਬਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ ਹੈ।
ਜਾਣਕਾਰੀ ਮੁਤਾਬਕ ਇਹ ਫੈਕਟਰੀ ਪਿਛਲੇ 2 ਸਾਲ ਤੋਂ ਬੰਦ ਸੀ, ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।