ਬੁਲੰਦ ਸ਼ਹਿਰ ਹਿੰਸਾ-ਮ੍ਰਿਤਕ ਸੁਮਿਤ ਦੇ ਪਰਿਵਾਰ ਨੇ CM ਯੋਗੀ ਤੋਂ ਕੀਤੀ ਇਹ ਮੰਗ

ਲਖਨਊ-ਇਸ ਮਹੀਨੇ ਦੀ ਸ਼ੁਰੂਆਤ ‘ਚ ਬੁਲੰਦ ਸ਼ਹਿਰ ‘ਚ ਹਿੰਸਾ ਹੋਈ, ਜਿਸ ‘ਚ ਇੰਸਪੈਕਟਰ ਸੁਬੋਧ ਕੁਮਾਰ ਤੋਂ ਇਲਾਵਾ ਸੁਮਿਤ ਨਾਂ ਦੇ ਇਕ ਹੋਰ ਨੌਜਵਾਨ ਦੀ ਮੌਤ ਹੋਈ ਸੀ। ਅੱਜ ਉਸ ਨੌਜਵਾਨ ਦੇ ਮਾਤਾ-ਪਿਤਾ ਸੀ. ਐੱਮ. ਯੋਗੀ ਅਦਿੱਤਿਆਨਾਥ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੰਗ ਹੈ ਕਿ ਸੁਮਿਤ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਸੂਬਾ ਸਰਕਾਰ ਵੱਲੋਂ ਸੁਮਿਤ ਦੇ ਪਰਿਵਾਰ ਵਾਲਿਆਂ ਨੂੰ 10 ਲੱਖ ਰੁਪਏ ਦਾ ਮੁਆਵਜਾ ਦਿੱਤਾ ਗਿਆ ਸੀ।
ਸੁਮਿਤ ਦੇ ਪਿਤਾ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਦੱਸਿਆ ਹੈ ਕਿ ਸੀ. ਐੱਮ. ਦੇ ਘਰ ਉਨ੍ਹਾਂ ਦੀ ਮੁਲਾਕਾਤ ਹੋਈ ਹੈ। ਸੀ. ਐੱਮ. ਯੋਗੀ ਨੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦੀ ਉਮੀਦ ਜਤਾਈ ਹੈ। ਇਸ ਦੇ ਨਾਲ ਹੀ ਨਿਰਪੱਖ ਕਾਰਵਾਈ ਕਰਨ ਅਤੇ ਜਾਂਚ ਕਰਨ ਦੀ ਗੱਲ ਕੀਤੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਘਟਨਾ ‘ਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਮਾਫ ਨਹੀਂ ਕੀਤਾ ਜਾਵੇਗਾ। ਮ੍ਰਿਤਕ ਦੇ ਪਿਤਾ ਨੇ ਆਰਥਿਕ ਸਹਾਇਤਾ ਅਤੇ ਸ਼ਹੀਦ ਦਾ ਦਰਜ ਦੇਣ ਦੇ ਲਈ ਪ੍ਰਸ਼ਾਸਨ ਤੋਂ ਮੰਗ ਕੀਤੀ ਸੀ।