ਉੱਤਰਾਖੰਡ ‘ਚ ਚੱਟਾਨ ਡਿੱਗਣ ਨਾਲ 8 ਲੋਕਾਂ ਦੀ ਮੌਤ

ਦੇਹਰਾਦੂਨ— ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲੇ ਵਿਚ ਸ਼ੁੱਕਰਵਾਰ ਨੂੰ ਸੜਕ ਨਿਰਮਾਣ ਦੌਰਾਨ ਚੱਟਾਨ ਡਿੱਗਣ ਨਾਲ ਘੱਟੋ–ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 3 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਥੇ ਪ੍ਰਾਪਤ ਜਾਣਕਾਰੀ ਅਨੁਸਾਰ ਮਲਬੇ ‘ਚੋਂ 8 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ ਅਤੇ ਗੰਭੀਰ ਰੂਪ ਨਾਲ ਜ਼ਖਮੀ 3 ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਰਿਸ਼ੀਕੇਸ਼-ਕੇਦਾਰਨਾਥ ਰਾਸ਼ਟਰੀ ਰਾਜਮਾਰਗ ‘ਤੇ ਬਾਂਸਵਾੜਾ ਕੋਲ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀ ਮੌਕੇ ‘ਤੇ ਪੁੱਜ ਗਏ। ਬਚਾਅ ਅਤੇ ਰਾਹਤ ਕੰਮ ਚੱਲ ਰਿਹਾ ਹੈ।