ਭਾਈ ਲੋਂਗੋਵਾਲ ਸਿੱਖ ਪੰਥ ਅਤੇ ਕੌਮ ਤੋਂ ਮੰਗੇ ਮਾਫ਼ੀ : ਬ੍ਰਹਮਪੁਰਾ

ਲੌਂਗੋਵਾਲ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੀ ਤੁਲਨਾ ਬਾਲ ਦਿਵਸ ਨਾਲ ਕਰ ਦਿੱਤੀ ਸੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਅਤੇ ਉਨ੍ਹਾਂ ਨੂੰ ਸਿੱਖ ਪੰਥ ਅਤੇ ਕੌਮ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਲੌਂਗਵਾਲ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੀ ਬਾਲ ਦਿਵਸ ਨਾਲ ਤੁਲਨਾ ਕਰਕੇ ਸਾਂਝੇ ਤੌਰ ‘ਤੇ ਮਨਾਉਣ ਦੇ ਸੰਬੰਧ ਵਿੱਚ ਬਿਆਨ ਦਿੱਤਾ ਸੀ। ਬ੍ਰਹਮਪੁਰਾ ਨੇ ਕਿਹਾ ਕਿ ਬਾਲ ਦਿਵਸ ਜੋ ਇੱਕ ਖੁਸ਼ੀ ਦਾ ਪ੍ਰਤੀਕ ਹੈ ਅਤੇ ਇਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਮਨਾਇਆ ਜਾਂਦਾ ਹੈ। ਸਹਿਬਜ਼ਾਦਿਆਂ ਦੀ ਸ਼ਹੀਦੀ ਜੋ ਸਿੱਖ ਧਰਮ ਲਈ ਲਾਸਾਨੀ ਸ਼ਹਾਦਤ ਭਰਿਆ ਇਤਿਹਾਸ ਹੈ ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੀ ਤੁਲਨਾ ਬਾਲ ਦਿਵਸ ਨਾਲ ਨਹੀਂ ਕੀਤੀ ਜਾ ਸਕਦੀ। ઠਲੌਂਗੋਵਾਲ ਵਲੋਂ ਦਿੱਤੇ ਗਏ ਅਜਿਹੇ ਬਿਆਨ ਨਾਲ ਸਿੱਖ ਸੰਗਤਾਂ ਵਿਚ ਬਹੁਤ ਰੋਸ ਹੈ ਅਤੇ ਉਸ ਨੂੰ ਸਮੁੱਚੇ ਸਿੱਖ ਪੰਥ ਅਤੇ ਕੌਮ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।