ਸਰਕਾਰੀ ਬੈਂਕਾਂ ‘ਚ ਰਹੀ ਅੱਜ ਹੜਤਾਲ – ਕੰਮ ਕਾਜ ਹੋਇਆ ਪ੍ਰਭਾਵਿਤ

ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖਿਲਾਫ ਕੀਤੇ ਰੋਸ ਪ੍ਰਦਰਸ਼ਨ
ਨਵੀਂ ਦਿੱਲੀ : ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਲ ਇੰਡੀਆ ਬੈਂਕ ਆਫਿਸਰ ਐਸੋਸੀਏਸ਼ਨ ਨੇ ਇਕ ਦਿਨ ਦੀ ਹੜਤਾਲ ਕੀਤੀ। ਸਾਰੇ ਸਰਕਾਰੀ ਬੈਂਕਾਂ ਵਿਚ ਕੰਮਕਾਜ ਬਿਲਕੁਲ ਠੱਪ ਰਿਹਾ, ਜਿਸਦੇ ਚੱਲਦਿਆਂ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਦੇ ਸੈਕਟਰ 17 ਵਿਚਲੇ ਬੈਂਕ ਸਕਵੇਅਰ ਵਿਚ ਬੈਂਕ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਅਜਿਹੇ ਪ੍ਰਦਰਸ਼ਨ ਪੂਰੇ ਦੇਸ਼ ਵਿਚ ਹੋਏ ਹਨ। ਇਨ੍ਹਾਂ ਪ੍ਰਦਰਸ਼ਨਾਂ ਵਿਚ ਤਿੰਨ ਲੱਖ ਤੋਂ ਵੱਧ ਬੈਂਕ ਅਫਸਰਾਂ ਨੇ ਹਿੱਸਾ ਲਿਆ। ਬੈਂਕ ਅਫਸਰਾਂ ਦੀ ਮੰਗ ਹੈ ਕਿ ਪੁਰਾਣੀ ਪੈਨਸ਼ਨ ਨੀਤੀ ਲਾਗੂ ਕੀਤੀ ਜਾਵੇ। ਬੈਂਕਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਆਈ ਪ੍ਰੇਸ਼ਾਨੀ ਲਈ ਬੈਂਕ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।