ਚੋਣਾਂ ‘ਚ ਧੱਕੇਸ਼ਾਹੀ ਦਾ ਹਾਈਕੋਰਟ ਦੇਵਾਗੇ ਜਵਾਬ : ਅਕਾਲੀ ਆਗੂ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਲਧੇਹ ‘ਚ ਚੋਣਾਂ ਦੌਰਾਨ ਅਕਾਲੀ ਉਮੀਦਵਾਰਾਂ ਵਲੋਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਤੇ ਸੀਨੀਅਰ ਆਗੂ ਪ੍ਰਿੰਸ ਸਰਕਾਰੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਅਕਾਲੀ ਵਰਕਰਾਂ ਨੇ ਕਾਂਗਰਸੀ ਆਗੂਆਂ ‘ਤੇ ਧੱਕੇਸ਼ਾਹੀ ਕਰਕੇ ਬੂਥ ਕੈਪਚਰਿੰਗ ਕਰਨ ਦੇ ਦੋਸ਼ ਵੀ ਲਗਾਏ ਹਨ ਏਨਾ ਹੀ ਨਹੀਂ ਕਾਂਗਰਸੀਆਂ ‘ਤੇ ਵੋਟਾਂ ਕੱਟਣ ਤੇ ਦਲਿਤ ਭਾਈਚਾਰੇ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਵੀ ਲੱਗੇ ਹਨ। ਅਕਾਲੀ ਉਮੀਦਵਾਰਾਂ ਦਾ ਕਹਿਣਾ ਹੈ ਕਿ ਹੈ ਕਿ ਉਹ ਚੁੱਪ ਨਹੀਂ ਬੈਠਣਗੇ ਤੇ ਇਸ ਧੱਕੇਸ਼ਾਹੀ ਖਿਲਾਫ ਹਾਈਕੋਰਟ ਦਾ ਰੁਖ ਕਰਨਗੇ।