ਮੁਜ਼ੱਫਰਪੁਰ— ਬਿਹਾਰ ਦੀ ਰਾਜਧਾਨੀ ਪਟਨਾ ਤੋਂ ਕਰੀਬ 70 ਕਿਲੋਮੀਟਰ ਦੂਰ ਮੁਜ਼ੱਫਰਪੁਰ ਦੇ ਚਕਨੂਰਨ ਇਲਾਕੇ ‘ਚ ਇਕ ਨਮਕੀਨ ਫੈਕਟਰੀ ‘ਚ ਅੱਗ ਲੱਗਣ ਕਾਰਨ ਕਰੀਬ 3 ਲੋਕਾਂ ਦੀ ਮੌਤ ਹੋ ਗਈ ਤੇ 7 ਹੋਰਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਮੌਕੇ ‘ਤੇ ਫਾਇਰ ਬ੍ਰਿਗੇਡ ਪਹੁੰਚ ਗਈ ਹੈ ਤੇ ਬਚਾਅ ਮੁਹਿੰਮ ਜਾਰੀ ਹੈ।
ਮ੍ਰਿਤਕ ਲੋਕਾਂ ਦੀ ਲੋਕਾਂ ਬਰਾਮਦ ਕਰ ਲਈਆਂ ਗਈਆਂ ਹਨ। ਮੁਜ਼ੱਫਰਪੁਰ ਦੇ ਜ਼ਿਲਾ ਮੈਜਿਸਟ੍ਰੇਟ ਨੇ ਪੁਸ਼ਟੀ ਕੀਤੀ ਹੈ ਕਿ 7 ਲੋਕਾਂ ਦਾ ਹਾਲੇ ਤਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।