ਸ਼ੀਤ ਲਹਿਰ ਨੇ ਠਾਰੇ ਪੰਜਾਬ, ਹਰਿਆਣਾ ਦੇ ਲੋਕ, ਆਦਮਪੁਰ ਸਭ ਤੋਂ ਠੰਡਾ

ਚੰਡੀਗੜ੍ਹ — ਪੰਜਾਬ ਅਤੇ ਹਰਿਆਣਾ ‘ਚ ਸੋਮਵਾਰ ਨੂੰ ਸ਼ੀਤ ਲਹਿਰ ਜਾਰੀ ਰਹੀ। ਪੰਜਾਬ ਦੇ ਆਦਮਪੁਰ ਵਿਚ ਘੱਟ ਤੋਂ ਘੱਟ ਤਾਪਮਾਨ 1.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ‘ਚ ਘੱਟ ਤੋਂ ਘੱਟ ਤਾਪਮਾਨ 1.3 ਡਿਗਰੀ ਸੈਲਸੀਅਸ ਰਿਹਾ। ਉੱਥੇ ਹੀ ਗੁਰਦਾਸਪੁਰ ਵਿਚ ਘੱਟ ਤੋਂ ਘੱਟ ਤਾਪਮਾਨ 2.4 ਡਿਗਰੀ ਅਤੇ ਲੁਧਿਆਣਾ ਘੱਟ ਤੋਂ ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ‘ਚ ਘੱਟ ਤੋਂ ਘੱਟ ਤਾਪਮਾਨ 4.8 ਡਿਗਰੀ ਅਤੇ ਹਲਵਾੜਾ ‘ਚ 2 ਡਿਗਰੀ ਦਰਜ ਕੀਤਾ ਗਿਆ।
ਪਠਾਨਕੋਟ ‘ਚ ਘੱਟ ਤੋਂ ਘੱਟ ਤਾਪਮਾਨ 4.3 ਡਿਗਰੀ ਅਤੇ ਫਰੀਦਕੋਟ ‘ਚ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਰਨਾਲ ‘ਚ ਘੱਟ ਤੋਂ ਘੱਟ ਤਾਪਮਾਨ ਆਮ ਤੋਂ 3 ਡਿਗਰੀ ਘੱਟ, 2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦਾ ਹਿਸਾਰ ਵੀ ਠੰਡਾ ਸਥਾਨ ਰਿਹਾ, ਜਿੱਥੇ ਘੱਟ ਤੋਂ ਘੱਟ ਤਾਪਮਾਨ ਆਮ ਤੋਂ 5 ਡਿਗਰੀ ਘੱਟ, 1.8 ਡਿਗਰੀ ਦਰਜ ਕੀਤਾ ਗਿਆ। ਕਰਨਾਲ ‘ਚ ਘੱਟ ਤੋਂ ਘੱਟ ਤਾਪਮਾਨ ਆਮ ਤੋਂ 3 ਡਿਗਰੀ ਘੱਟ, 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਨਾਰਲੌਨ ਅਤੇ ਰੋਹਤਕ ‘ਚ ਘੱਟ ਤੋਂ ਘੱਟ ਤਾਪਮਾਨ 3.1 ਡਿਗਰੀ ਦਰਜ ਕੀਤਾ ਗਿਆ। ਅੰਬਾਲਾ ਵਿਚ ਘੱਟ ਤੋਂ ਘੱਟ ਤਾਪਮਾਨ 5.7 ਡਿਗਰੀ ਅਤੇ ਭਿਵਾਨੀ ‘ਚ ਘੱਟ ਤੋਂ ਘੱਟ ਤਾਪਮਾਨ 5.5 ਡਿਗਰੀ ਅਤੇ ਸਿਰਸਾ ‘ਚ ਘੱਟ ਤੋਂ ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ‘ਚ ਤਾਪਮਾਨ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਿਸਾਰ, ਕਰਨਾਲ, ਭਿਵਾਨੀ, ਸਿਰਸਾ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਸਮੇਤ ਕਈ ਥਾਵਾਂ ‘ਤੇ ਅੱਜ ਸਵੇਰੇ ਸੰਘਣੀ ਧੁੰਦ ਪੈਣ ਕਾਰਨ ਸਾਫ ਨਜ਼ਰ ਨਹੀਂ ਆ ਰਿਹਾ ਸੀ।