ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਦਿੱਤਾ ਕਰਾਰਾ ਜਵਾਬ, 2 ਢੇਰ

ਸ਼੍ਰੀਨਗਰ-ਅੱਜ ਪੂਰਾ ਦੇਸ਼ ਜਿੱਥੇ ਇੱਕ ਪਾਸੇ ਤਾਂ ਗਣਤੰਤਰ ਦਿਵਸ ਮਨਾ ਰਿਹਾ ਹੈ ਪਰ ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਦੇ ਕੈਂਪ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਸਾਡੇ ਦੇਸ਼ ਦੇ 5 ਜਵਾਨ ਜ਼ਖਮੀ ਹੋ ਗਏ ਪਰ ਇਸ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਕਰਾਰਾ ਜਵਾਬ ਦਿੰਦੇ ਹੋਏ 2 ਅੱਤਵਾਦੀਆਂ ਨੂੰ ਮਾਰ ਦਿੱਤਾ।
ਰਿਪੋਰਟ ਮੁਤਾਬਕ ਇਨ੍ਹਾਂ ਅੱਤਵਾਦੀਆਂ ਬਾਰੇ ਪਤਾ ਲੱਗਿਆ ਹੈ ਕਿ ਇਹ ਸਾਰੇ ਜੈਸ਼-ਏ-ਮੁਹੰਮਦ ਸੰਗਠਨ ਨਾਲ ਸਬੰਧਿਤ ਹਨ ਅਤੇ ਗਣਤੰਤਰ ਦਿਵਸ ਵਾਲੇ ਦਿਨ ਵੱਡੀ ਵਾਰਦਾਤ ਕਰਨ ਦੇ ਇਰਾਦੇ ਨਾਲ ਭਾਰਤ ‘ਚ ਦਾਖਲ ਹੋਏ ਸੀ।