ਅੰਮ੍ਰਿਤਸਰ : ਅੰਮ੍ਰਿਤਸਰ ‘ਚ ਸ਼ਨੀਵਾਰ ਨੂੰ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਕਈ ਪਰਿਵਾਰ ਕਾਂਗਰਸ ਨੂੰ ਛੱਡ ਮਜੀਠੀਆ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ ਦੀ ਮੌਜੂਦਗੀ ‘ਚ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਇਲਾਕੇ ਦੇ ਕੌਂਸਲਰ ਕਮਲ ਨੈਣ ਸਿੰਘ ਗੁੱਲੂ ਅਕਾਲੀ ਦਲ ਤੋਂ ਖਫਾ ਹੋ ਕੇ ਕਾਂਗਰਸ ‘ਚ ਚਲੇ ਗਏ ਸਨ ਪਰ ਅੱਜ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਸਮੇਤ ਅਕਾਲੀ ਦਲ ‘ਚ ਘਰ ਵਾਪਸੀ ਕਰ ਲਈ ਹੈ। ਇਸ ਮੌਕੇ ਮਜੀਠੀਆ ਦੇ ਸਲਾਹਕਾਰ ਤਲਬੀਰ ਸਿੰਘ ਗਿੱਲ ਨੇ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਪਾਰਟੀ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਵੇਗੀ।