ਰੂਪਨਗਰ : ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਖੇਤਰ ‘ਚ ਵਿਕਾਸ ਦੇ ਕੰਮ ਕਰਵਾਉਣ ਲਈ ਕਾਂਗਰਸ ਨਾਲ ਹੱਥ ਮਿਲਿਆ ਹੈ ਅਤੇ ਉਹ ਬਿਨਾਂ ਸ਼ਰਤ ਕਾਂਗਰਸ ‘ਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕੰਮਾਂ ਨੂੰ ਪਹਿਲ ਦਿੰਦੇ ਹੋਏ ਅਤੇ ਆਪ ਆਦਮੀ ਪਾਰਟੀ ਨੂੰ ਛੱਡ ਦਿੱਤਾ ਹੈ। ਸੰਦੋਆ ਅੱਜ ਨੂਰਪੁਰਬੇਦੀ ਵਿਖੇ ਕਾਂਗਰਸੀ ਵਰਕਰਾਂ ਵੱਲੋਂ ਇਕ ਵਿਸ਼ੇਸ਼ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ ਸਨ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਅਮਰਜੀਤ ਸਿੰਘ ਸੰਦੋਆ ਨੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੇ ਗਏ ਬਿਆਨ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪਹਿਲਾਂ ਅਕਾਲੀ ਦਲ ਹੀ ਉਨ੍ਹਾਂ ਨੂੰ ਕਹਿੰਦਾ ਸੀ ਕਿ ਖੇਤਰ ‘ਚ ਵਿਕਾਸ ਨਹੀਂ ਹੁੰਦਾ ਹੈ ਅਤੇ ਇਲਾਕਾ ਪਛੜ ਰਿਹਾ ਹੈ। ਹਣ ਖੇਤਰ ‘ਚ ਵਿਕਾਸ ਕਰਵਾਉਣ ਲਈ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਨਾਲ ਹੱਥ ਮਿਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਜਦੋਂ ਮੈਂ ਖੇਤਰ ਦੇ ਵਿਕਾਸ ਕਰਵਾਉਣ ਲਈ ਕਾਂਗਰਸ ਪਾਰਟੀ ਜੁਆਇਨ ਕੀਤੀ ਹੈ ਤਾਂ ਹੁਣ ਅਕਾਲੀ ਦਲ ਨੂੰ ਹਮਲਾ ਕਰਨ ਦਾ ਕੋਈ ਵੀ ਹੱਕ ਨਹੀਂ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਸਲਾਹ ਦੇ ਨਾਲ ਖੇਤਰ ਦੀ ਬਿਹਤਰੀ ਲਈ ਹੀ ਪਾਰਟੀ ਜੁਆਇਨ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਵੀ ਇਹੀ ਗੱਲ ਕੀਤੀ ਗਈ ਹੈ ਕਿ ਉਨ੍ਹਾਂ ਦੇ ਖੇਤਰ ‘ਚ ਵਿਕਾਸ ਕੰਮਾਂ ਨੂੰ ਪਹਿਲ ਦਿੱਤੀ ਜਾਵੇ।