ਬਠਿੰਡਾ : ਬਠਿੰਡਾ ਤੋਂ ‘ਆਪ’ ਉਮੀਦਵਾਰ ਬਲਜਿੰਦਰ ਕੌਰ ਦੀ ਨਾਮਜ਼ਦਗੀ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਕਰਤਾ ਹਰਮਿਲਾਪ ਗਰੇਵਾਲ ਨੇ ਬਲਜਿੰਦਰ ਕੌਰ ‘ਤੇ ਗਲਤ ਜਾਣਕਾਰੀ ਦੇਣ ਦਾ ਇਲਜ਼ਾਮ ਲਗਾਇਆ ਹੈ।
ਹਰਮਿਲਾਪ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿਚ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਬਲਜਿੰਦਰ ਕੌਰ ਨੂੰ ਅਮਰਜੀਤ ਸਿੰਘ ਨੇ ਕਾਨੂੰਨੀ ਤੌਰ ‘ਤੇ ਗੋਦ ਲਿਆ ਸੀ ਪਰ ਬਲਜਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਵਿਚ ਪਿਤਾ ਦਾ ਨਾਂ ਦਰਸ਼ਨ ਸਿੰਘ ਦੱਸਿਆ ਗਿਆ ਹੈ, ਜੋ ਕਿ ਕਾਨੂੰਨੀ ਗਲਤ ਹੈ। ਹਾਈਕੋਰਟ ਨੇ ਇਲੈਕਸ਼ਨ ਕਮਿਸ਼ਨ ਅਤੇ ਬਠਿੰਡਾ ਦੇ ਡੀਸੀ ਨੂੰ 3 ਦਿਨਾਂ ਵਿਚ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ।