ਚੰਡੀਗੜ੍ਹ : ਚੰਡੀਗੜ੍ਹ ‘ਚ 19 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਪ੍ਰਚਾਰ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਅਤੇ ਸਭ ਉਮੀਦਵਾਰ ਆਪੋ-ਆਪਣੇ ਤਰੀਕੇ ਨਾਲ ਚੋਣ ਪ੍ਰਚਾਰ ‘ਚ ਲੱਗੇ ਹੋਏ ਹਨ। ਇਸ ਦੇ ਤਹਿਤ ਹੀ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਪਤੀ ਅਤੇ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਮੰਗਲਵਾਰ ਨੂੰ ਸੈਕਟਰ-18 ‘ਚ ‘ਡੋਰ-ਟੂ-ਡੋਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਦੁਕਾਨਾਂ ਅਤੇ ਘਰਾਂ ‘ਚ ਜਾ ਕੇ ਕਿਰਨ ਖੇਰ ਨੂੰ ਵੋਟ ਪਾਉਣ ਲਈ ਅਪੀਲ ਕੀਤੀ। ਇਸ ਮੌਕੇ ਅਨੁਪਮ ਖੇਰ ਨਾਲ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੰਜੇ ਟੰਡਨ ਅਤੇ ਕਈ ਸੀਨੀਅਰ ਨੇਤਾ ਵੀ ਮੌਜੂਦ ਸਨ। ਅਨੁਪਮ ਖੇਰ ਨੇ ਕਿਹਾ ਕਿ ਭਾਜਪਾ ਨੇ ਕਿਰਨ ਖੇਰ ‘ਤੇ ਚੰਡੀਗੜ੍ਹ ਦੀ ਲੋਕ ਸਭਾ ਸੀਟ ਦੀ ਡਿਊਟੀ ਲਾਈ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਇਸ ਨੂੰ ਪੂਰਾ ਕਰੇਗੀ।