ਫਾਜ਼ਿਲਕਾ – ਜਸਵਿੰਦਰ ਸਿੰਘ ਰੋਕੀ ਦੀ ਭੈਣ ਅਤੇ ਅਕਾਲੀ ਦਲ ਦੀ ਸੀਨੀਅਰ ਨੇਤਾ ਬੀਬੀ ਰਾਜ ਦੀਪ ਕੌਰ ਅਤੇ ਜਲਾਲਾਬਾਦ ਤੋਂ ਸ਼ੇਰ ਸਿੰਘ ਸੰਧੂ ਅਕਾਲੀ ਦਲ ਨੂੰ ਛੱਡ ਕੇ ਅੱਜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਜ਼ੀਰਾ ਵਿਖੇ ਰੱਖੀ ਗਈ ਰੈਲੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਗਲ ‘ਚ ਸਿਰੋਪਾ ਪਾ ਕੇ ਉਨ੍ਹਾਂ ਨੂੰ ਕਾਂਗਰਸ ‘ਚ ਸ਼ਾਮਲ ਕੀਤਾ। ਦੱਸਣਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਫਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਰਾਜਦੀਪ ਕੌਰ ਖਾਲਸਾ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ 38135 ਵੋਟਾਂ ਪ੍ਰਾਪਤ ਕਰਕੇ ਤੀਜੇ ਸਥਾਨ ‘ਤੇ ਰਹੇ ਸਨ।