ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦੇ ਨਤੀਜੇ ਐਲਾਨੇ, ਲੜਕੀਆਂ ਨੇ ਮਾਰੀ ਬਾਜ਼ੀ

ਚੰਡੀਗੜ – ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦਸਵੀਂ ਜਮਾਤ ਦੇ ਨਤੀਜੇ ਦਿੱਤੇ ਹਨ। ਇਹਨਾਂ ਨਤੀਜਿਆਂ ਵਿਚ ਲੜਕੀਆਂ ਨੇ ਇੱਕ ਵਾਰ ਮੁੜ ਤੋਂ ਬਾਜੀ ਮਾਰੀ ਹੈ।
ਲੁਧਿਆਣਾ ਦੀ ਨੇਹਾ ਵਰਮਾ ਨੇ 99.54 ਫੀਸਦ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਨੇਹਾ ਨੇ 650 ਵਿਚੋਂ 647 ਅੰਕ ਪ੍ਰਾਪਤ ਕੀਤੇ। ਜਦਕਿ ਧੂਰੀ ਦੀ ਹਰਲੀਨ ਕੌਰ, ਲੁਧਿਆਣਾ ਦੀ ਅੰਕਿਤਾ ਸਚਦੇਵਾ ਅਤੇ ਲੁਧਿਆਣਾ ਦੀ ਅੰਜਲੀ ਨੇ 650 ਵਿਚੋਂ 645 ਅੰਕ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ।