ਪਰਨੀਤ ਕੌਰ ਦੀ ਆਮਦ ਤੇ ਵਿਆਹ ਵਰਗਾ ਉਤਸਵ
ਪਟਿਆਲਾ – ਪਟਿਆਲਾ ਲੋਕ ਸਭਾ ਹਲਕੇ ਵਿੱਚ ਪੈਂਦੇ ਟਾਂਗਰੀ ਪਾਰ ਪਿੰਡਾਂ ਵਿੱਚ ਉਸ ਸਮੇਂ ਵਿਆਹ ਵਾਲਾ ਮਹੌਲ ਵੇਖਣ ਨੂੰ ਮਿਲਿਆ ਜਦੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਵਲੋਂ ਟਾਂਗਰੀ ਪਾਰ ਦੇ ਪਿੰਡ ਅਹਿਰੂ ਵਿਖੇ ਇੱਕ ਵੱਡੇ ਚੋਣ ਜਲਸੇ ਨੂੰ ਸੰਬੋਧਨ ਕੀਤਾ ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਨੌਜਵਾਨ ਵਰਗ ਨੇ ਸ਼ਮੂਲੀਅਤ ਕੀਤੀ। ਪਿੰਡ ਅਹਿਰੂ ਦੇ ਸਰਪੰਚ ਸੁਰੇਸ਼ ਕੁਮਾਰ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ, ਕਿ ਕਿਸੇ ਰਾਜਨੀਤਕ ਆਗੂ ਨੇ ਟਾਂਗਰੀ ਪਾਰ ਦੇ 22 ਪਿੰਡਾਂ ਵੱਲ ਧਿਆਨ ਦਿੱਤਾ ਹੈ ਅਤੇ ਜਦੋਂ ਕਿ ਇਸ ਤੋਂ ਪਹਿਲਾਂ ਕਿਸੇ ਵੀ ਲੀਡਰ ਨੇ ਇਹਨਾਂ ਪਿੰਡਾਂ ਵਿੱਚ ਪੈਰ ਨਹੀਂ ਪਾਇਆ। ਉਸਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਇਹਨਾਂ ਪਿੰਡਾਂ ਦੇ ਵਿਕਾਸ ਦੇ ਕੰਮ ਸ਼ੁਰੂ ਹੋਏ ਹਨ । ਸਰਕਾਰ ਨੇ ਇਲਾਕੇ ਨੂੰ 9 ਨਵੇਂ ਪੁਲ ਦਿੱਤੇ ਹਨ ਅਤੇ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਪਰਨੀਤ ਕੌਰ ਨੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਸ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਹਨਾਂ ਆਖਿਆ ਕਿ ਮੌਜ਼ੂਦਾ ਪੰਜਾਬ ਸਰਕਾਰ ਵਲੋਂ ਜਿਥੇ ਪਹਿਲਾਂ ਹੀ ਇਸ ਇਲਾਕੇ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਥੇ ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਹੋਰ ਵਧੇਰੇ ਵਿਕਾਸ ਪ੍ਰੋਜੈਕਟ ਲਿਆਂਦੇ ਜਾਣਗੇ। ਉਹਨਾਂ ਨੇ ਕਿਹਾ ਕਿ ਟਾਂਗਰੀ ਪਾਰ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਲਈ ਗਲਾਤਾਰ ਕੈਂਪ ਲਗਾਏ ਜਾਣਗੇ ਅਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕਰਨ ਲਈ ਨਿੱਜੀ ਧਿਆਨ ਦਿੱਤਾ ਜਾਵੇਗਾ। ਉਹਨਾਂ ਨੇ ਹਲਕਾ ਇੰਚਾਰਜ ਹਰਿੰਦਰ ਪਾਲ ਸਿੰਘ ਹੈਰੀਮਾਨ ਵਲੋਂ ਲੋਕਾਂ ਨਾਲ ਲਗਾਤਾਰ ਤਾਲਮੇਲ ਰੱਖੇ ਜਾਣ ਅਤੇ ਇਲਾਕੇ ਦੇ ਵਿਕਾਸ ਲਈ ਉਸਾਰੂ ਪਹੁੰਚ ਅਪਣਾਉਣ ਲਈ ਸ਼ਲਾਘਾ ਕੀਤੀ ਅਤੇ ਉਹਨਾਂ ਵਲੋਂ ਵੱਡਾ ਇਕੱਠ ਕਰਨ ਦਾ ਧੰਨਵਾਦ ਕੀਤਾ।
ਹੈਰੀਮਾਨ ਨੇ ਇਸ ਮੌਕੇ ਪਰਨੀਤ ਕੌਰ ਵਲੋਂ ਵਿਕਾਸ ਕੰਮਾਂ ਲਈ ਦਿੱਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਅੱਗੋਂ ਵੀ ਇਸੇ ਤਰ੍ਹਾਂ ਹੀ ਸਾਡਾ ਸਾਥ ਦਿੰਦੇ ਰਹਿਣਗੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਰਨੀਤ ਕੌਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਵੱਡੀ ਫਰਕ ਨਾਲ ਜਿਤਾਉਣ ਇਸ ਮੌਕੇ ਤੇ ਤੇਜਿੰਦਰ ਪਾਲ ਸਿੰਘ ਸੰਧੂ, ਸਰਪੰਚ ਦੇਵੀ ਦਿਆਲ, ਦਲੇਰ ਸਿੰਘ, ਦੁਰਮਤ ਸਿੰਘ, ਮਹਿਮਾ ਸਿੰਘ ਵੀ ਹਾਜ਼ਰ ਸਨ। ਫੋਟੋ ਕੈਪਸ਼ਨ- ਟਾਂਗਰੀ ਪਾਰ ਪਿੰਡ ਅਹਿਰੂ ਵਿਖੇ ਪਰਨੀਤ ਕੌਰ ਦੀ ਰੈਲੀ ਦੌਰਾਨ ਠਾਠਾ ਮਾਰਦਾ ਇਕੱਠ। ਉਹਨਾਂ ਦੇ ਨਾਲ ਹਰਿੰਦਰਪਾਲ ਸਿੰਘ ਹੈਰੀਮਾਨ ਅਤੇ ਤੇਜਿੰਦਰ ਪਾਲ ਸਿੰਘ ਸੰਧੂ ਵੀ ਦਿਖਾਈ ਦੇ ਰਹੇ ਹਨ।