ਚੰਡੀਗੜ੍ਹ—ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ‘ਤੇ ਜਨ ਸਭਾ ਦੌਰਾਨ ਚੱਪਲ ਸੁੱਟਣ ਵਾਲੇ ਮਾਮਲੇ ‘ਚ ਦੋਸ਼ੀ ਔਰਤ ਖਿਲਾਫ ਕੇਸ ਦਰਜ ਕੀਤੀ ਗਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਿਪੋਰਟ ਮੁਤਾਬਕ ਆਰੀਆ ਨਗਰ ਦੇ ਐੱਸ. ਆਈ. ਰਤਨ ਸਿੰਘ ਨੇ ਦੱਸਿਆ ਹੈ ਕਿ ਰੋਹਿਤ ਦੀ ਸ਼ਿਕਾਇਤ ‘ਤੇ ਦੋਸ਼ੀ ਮਹਿਲਾ ਜਤਿੰਦਰ ਕੌਰ ਖਿਲਾਫ ਆਈ. ਪੀ. ਸੀ. ਦੀ ਧਾਰਾ 504 ਅਤੇ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 127 ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ 8 ਮਈ ਨੂੰ ਹਰਿਆਣਾ ਦੇ ਰੋਹਤਕ ਜ਼ਿਲੇ ‘ਚ ਕਾਂਗਰਸ ਉਮੀਦਵਾਰ ਦੀਪੇਂਦਰ ਸਿੰਘ ਹੁੱਡਾ ਦੇ ਪੱਖ ‘ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਗਾਂਧੀ ਨਗਰ ‘ਚ ਜਨਸਭਾ ਨੂੰ ਸੰਬੋਧਨ ਕਰ ਰਹੇ ਸੀ। ਇਸ ਦੌਰਾਨ ਇੱਕ ਔਰਤ ਨੇ ਨਵਜੋਤ ਸਿੰਘ ਸਿੱਧੂ ਤੇ ਚੱਪਲ ਸੁੱਟ ਦਿੱਤੀ ਅਤੇ ਕੁਝ ਲੋਕਾਂ ਨੇ ਪੱਥਰ ਵੀ ਸੁੱਟੇ। ਇਸ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ, ਜਿਸ ਤੋਂ ਬਾਅਦ ਦੋਸ਼ੀ ਜਤਿੰਦਰ ਕੌਰ ਨੇ ਖੁਦ ਜੁੱਤਾ ਸੁੱਟਣ ਵਾਲੀ ਗੱਲ ਸਵੀਕਾਰ ਕੀਤੀ ਹੈ। ਸ਼ਿਕਾਇਤ ‘ਚ ਹੋਰ ਲੋਕਾਂ ਦੇ ਨਾਂ ਵੀ ਦੱਸੇ ਜਾ ਰਹੇ ਹਨ।