ਨਵੀਂ ਦਿੱਲੀ—ਚੋਣ ਕਮਿਸ਼ਨ ਅਸ਼ੋਕ ਲਾਵਾਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਰ-ਵਾਰ ਕਲੀਨ ਚਿੱਟ ਦਿੱਤੇ ਜਾਣ ਤੋਂ ਨਾਰਾਜ਼ਗੀ ਜਤਾਉਂਦੇ ਹੋਏ ਮੁੱਖ ਚੋਣ ਕਮਿਸ਼ਨ ਦੀਆਂ ਮੀਟਿੰਗਾਂ ‘ਚ ਜਾਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਅਸ਼ੋਕ ਲਵਾਸਾ ਦਾ ਕਹਿਣਾ ਹੈ ਕਿ ਪੀ. ਐੱਮ. ਮੋਦੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਕਲੀਨ ਚਿੱਟ ਦਿੱਤੇ ਜਾਣ ਤੇ ਲਏ ਜਾਂਦੇ ਫੈਸਲੇ ਸਮੇਂ ਉਨ੍ਹਾਂ ਨੇ ਇਸ ‘ਤੇ ਅਸਹਿਮਤੀ ਜਤਾਈ ਸੀ, ਜਿਸ ਨੂੰ ਰਿਕਾਰਡ ਨਹੀਂ ਕੀਤਾ ਗਿਆ ਹੈ ਤਾਂ ਇਸ ਲਈ ਮੁੱਖ ਚੋਣ ਕਮਿਸ਼ਨ ਦੀਆਂ ਮੀਟਿੰਗਾਂ ‘ਚ ਭਾਗ ਲੈਣਾ ਵੀ ਕੋਈ ਉੱਚਿਤ ਨਹੀਂ ਹੈ। ਦੂਜੇ ਪਾਸੇ ਮੁੱਖ ਚੋਣ ਕਮਿਸ਼ਨ ਨੇ ਚੋਣ ਕਮਿਸ਼ਨ ਅਸ਼ੋਕ ਲਾਵਾਸਾ ਦੇ ਇਸ ਰਵੱਈਏ ਦੀ ਹੁਣ ਤੱਕ ਪੁਸ਼ਟੀ ਨਹੀਂ ਕੀਤੀ ਹੈ ਅਤੇ ਨਾ ਹੀ ਖੰਡਨ ਕੀਤਾ ਹੈ ਕਿ
ਪਿਛਲੇ ਦਿਨੀਂ ਇਹ ਜਾਣਕਾਰੀ ਮਿਲੀ ਸੀ ਕਿ ਪੀ. ਐੱਮ. ਮੋਦੀ ਨੂੰ ਕਲੀਨ ਚਿੱਟ ਦਿੱਤੇ ਜਾਣ ‘ਤੇ ਚੋਣ ਕਮਿਸ਼ਨ ਅਸ਼ੋਕ ਲਾਵਾਸਾ ਨੇ ਇਤਰਾਜ਼ ਜਤਾਇਆ ਸੀ ਅਤੇ ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨ ਨੂੰ ਇਸ ਬਾਰੇ ‘ਚ ਪੱਤਰ ਵੀ ਲਿਖਿਆ ਸੀ।
ਜ਼ਿਕਰਯੋਗ ਹੈ ਕਿ ਪੀ. ਐੱਮ. ਮੋਦੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ 6 ਮਾਮਲਿਆਂ ‘ਚ ਕਲੀਨ ਚਿੱਟ ਦਿੱਤੀ ਗਈ ਹੈ ਜਦਕਿ ਕਈ ਹੋਰ ਮਾਮਲੇ ਪੈਂਡਿੰਗ ਹਨ। ਕਾਂਗਰਸ ਦਾ ਕਹਿਣਾ ਹੈ ਕਿ ਪੀ. ਐੱਮ. ਮੋਦੀ ਦੇ ਖਿਲਾਫ 11 ਮਾਮਲਿਆਂ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮੁੱਖ ਚੋਣ ਕਮਿਸ਼ਨ ਨੇ ਪੀ. ਐੱਮ. ਮੋਦੀ ਨੂੰ ਨਾ ਤਾਂ ਕਿਸੇ ਮਾਮਲੇ ‘ਚ ਨੋਟਿਸ ਜਾਰੀ ਕੀਤਾ ਨਾ ਹੀ ਉਨ੍ਹਾਂ ਸ਼ਿਕਾਇਤਾਂ ਨੂੰ ਆਪਣੀ ਵੈੱਬਸਾਈਟ ‘ਤੇ ਪਾਇਆ ਹੈ। ਇਸ ਤੋਂ ਇਲਾਵਾ ਕਲੀਨ ਚਿੱਟ ਦੇ ਬਾਰੇ ‘ਚ ਕੋਈ ਆਦੇਸ਼ ਵੀ ਜਾਰੀ ਨਹੀਂ ਕੀਤਾ ਹੈ ਅਤੇ ਜਦਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਨਾਲ ਜੁੜੇ ਹੋਰ ਸਾਰੇ ਆਦੇਸ਼ ਅਪਲੋਡ ਕੀਤੇ ਗਏ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨ ਲਾਵਾਸਾ ਦਾ ਪੱਤਰ ਮਿਲਣ ‘ਤੇ ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਪਰ ਚੋਣ ਕਮਿਸ਼ਨ ਲਾਵਾਸਾ ਹੁਣ ਤੱਕ ਅਸੰਤੁਸ਼ਟ ਹਨ ਅਤੇ ਇਸ ਲਈ ਮੁੱਖ ਚੋਣ ਕਮਿਸ਼ਨ ਦੀ ਮੀਟਿੰਗਾਂ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।