ਅੰਮ੍ਰਿਤਸਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਜਵਾਬੀ ਹਮਲੇ ਤੋਂ ਬਾਅਦ ਨਵਜੋਤ ਕੌਰ ਸਿੱਧੂ ਪਤੀ ਨਵਜੋਤ ਸਿੰਘ ਸਿੱਧੂ ਦੇ ਬਚਾਅ ‘ਤੇ ਆ ਗਈ ਹੈ। ਬੀਬੀ ਸਿੱਧੂ ਨੇ ਕੈਪਟਨ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਨਵਜੋਤ ਸਿੱਧੂ ਮੁੱਖ ਮੰਤਰੀ ਬਣਨ ਨਹੀਂ ਸਗੋਂ ਜਨਤਾ ਦੀ ਸੇਵਾ ਕਰਨ ਆਏ ਹਨ। ਬੀਬੀ ਸਿੱਧੂ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਨੂੰ ਅਹੁਦਿਆਂ ਦਾ ਲਾਲਚ ਨਹੀਂ ਹੈ ਅਤੇ ਨਾ ਹੀ ਉਹ ਅਹੁਦਿਆਂ ਦੇ ਲਾਲਚ ‘ਚ ਕਾਂਗਰਸ ਵਿਚ ਆਏ ਹਨ।
ਇਸ ਦੇ ਨਾਲ ਹੀ ਬੀਬੀ ਸਿੱਧੂ ਨੇ ਇਹ ਵੀ ਆਖਿਆ ਹੈ ਕਿ ਜੇਕਰ ਕਾਂਗਰਸ ਨੂੰ ਪੰਜਾਬ ਵਿਚ ਲੋਕ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬੀਬੀ ਸਿੱਧੂ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿਚ ਕਾਂਗਰਸ ਹਾਰਦੀ ਹੈ ਤਾਂ ਮੁੱਖ ਮੰਤਰੀ ਦੀ ਜਵਾਬਦੇਹੀ ਹੋਣੀ ਚਾਹੀਦੀ ਹੈ।