ਲੁਧਿਆਣਾ : ਸਮਾਜ ਸੇਵੀ ਅਨਮੋਲ ਕਵਾਤਰਾ ‘ਤੇ ਹਮਲਾ ਕਰਨ ਦੇ ਦੋਸ਼ਾਂ ‘ਚ ਘਿਰੇ ਕਾਂਗਰਸੀ ਮੋਹਿਤ ਰਾਮਪਾਲ ਤੇ ਗਰੇਵਾਲ ਲੁਧਿਆਣਾ ਦੇ ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੂੰ ਮਿਲੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਝਗੜਾ ਹੋਇਆ ਸੀ, ਉਹ ਪੂਰੀ ਤਰ੍ਹਾਂ ਸਿਆਸੀ ਸੀ, ਜਿਸ ‘ਚ ਅਨਮੋਲ ਦੀ ਸਮਾਜ ਸੇਵੀ ਜੱਥੇਬੰਦੀ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਗਰੇਵਾਲ ਨੇ ਦੱਸਿਆ ਕਿ ਪੁਲਸ ਕਮਿਸ਼ਨਰ ਨੇ ਉਨ੍ਹਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਮਾਰਕ ਕਰ ਦਿੱਤੀ ਹੈ ਅਤੇ ਉਨ੍ਹ੍ਹਾਂ ਨੂੰ ਭਰੋਸਾ ਹੈ ਕਿ ਪੁਲਸ ਉਨ੍ਹਾਂ ਦਾ ਸਾਥ ਜ਼ਰੂਰ ਦੇਵੇਗੀ।