ਪਟਿਆਲਾ – ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਨੇ 1,54,448 ਵੋਟਾਂ ਨਾਲ ਜਿੱਤ ਦਰਜ ਕੀਤੀ। ਪੰਜਾਬ ਵਿਚ ਕਾਂਗਰਸੀ ਉਮੀਦਵਾਰਾਂ ਵਿਚੋਂ ਪਰਨੀਤ ਕੌਰ ਦੀ ਇਹ ਸਭ ਤੋਂ ਵੱਡੀ ਜਿੱਤ ਹੈ।
ਜਦਕਿ ਪੰਜਾਬ ਵਿਚ ਸਭ ਤੋਂ ਵੱਡੀ ਜਿੱਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਰਜ ਕੀਤੀ। ਉਹਨਾਂ ਨੇ ਕਾਂਗਰਸ ਦੀ ਸ਼ੇਰ ਸਿੰਘ ਘੁਬਾਇਆ ਨੂੰ 1,97,008 ਵੋਟਾਂ ਦੇ ਫਰਕ ਨਾਲ ਹਰਾਇਆ।