ਨਵੀਂ ਦਿੱਲੀ— ਲੋਕ ਸਭਾ ਚੋਣਾਂ 2019 ਦੇ ਚੋਣ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਈ. ਵੀ. ਐੱਮ. ‘ਚ ਬੰਦ ਨੇਤਾਵਾਂ ਦੀ ਕਿਸਮਤ ਦਾ ਫੈਸਲਾ ਅੱਜ ਹੋ ਜਾਵੇਗਾ। ਰੁਝਾਨਾਂ ‘ਚ ਭਾਜਪਾ ਪਾਰਟੀ ਨੇ ਬਹੁਮਤ ਹਾਸਲ ਕੀਤਾ ਹੈ ਅਤੇ ਉਹ 272 ਦਾ ਅੰਕੜਾ ਪਾਰ ਕਰ ਗਈ ਹੈ। ਨਰਿੰਦਰ ਮੋਦੀ ਨੇ ਇਸ ਵਾਰ ਫਿਰ ਵਾਣਾਨਸੀ ਸੀਟ ਤੋਂ ਚੋਣ ਲੜੀ। ਉਨ੍ਹਾਂ ਦਾ ਮੁਕਾਬਲਾ ਕਾਂਗਰਸ ਉਮੀਦਵਾਰ ਅਜੇ ਰਾਏ ਅਤੇ ਸਮਾਜਵਾਦੀ ਪਾਰਟੀ ਉਮੀਦਵਾਰ ਸ਼ਾਲਿਨੀ ਯਾਦਵ ਨਾਲ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਵਾਰਾਣਸੀ ਤੋਂ ਮੋਦੀ 4,05,992 ਵੋਟਾਂ ਨਾਲ ਜਿੱਤ ਹਾਸਲ ਕੀਤੀ।
ਦੱਸਣਯੋਗ ਹੈ ਕਿ 2014 ਦੀਆਂ ਲੋਕ ਸਭਾ ਚੋਣਾਂ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਰਿੰਦਰ ਮੋਦੀ ਦਾ ਮੁਕਾਬਲਾ ਹੋਇਆ ਸੀ। ਮੋਦੀ ਨੇ 3,71,784 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਇਸ ਵਾਰ ਵੀ ਮੋਦੀ ਇਸ ਸੀਟ ਤੋਂ ਬਾਕੀ ਵਿਰੋਧੀ ਉਮੀਦਵਾਰਾਂ ਤੋਂ ਅੱਗੇ ਚੱਲ ਰਹੇ ਹਨ। ਜਨਤਾ ਜਾਣਦੀ ਹੈ ਕਿ ਮੋਦੀ ਦੀ ਲੀਡਰਸ਼ਿਪ ਵਿਚ ਦੇਸ਼ ਸੁਰੱਖਿਅਤ ਹੈ। ਇਸ ਵਾਰ ਭਾਜਪਾ ਪੂਰਨ ਬਹੁਮਤ ਨਾਲ ਕੇਂਦਰ ਵਿਚ ਸਰਕਾਰ ਬਣਾਏਗੀ। ਵਾਰਾਣਸੀ ਲੋਕ ਸਭਾ ਸੀਟ ਦੇ ਨਤੀਜਿਆਂ ਨੂੰ ਲੈ ਕੇ ਇੱਥੇ ਜ਼ਿਆਦਾਤਰ ਲੋਕਾਂ ‘ਚ ਭਰੋਸੇ ਦਾ ਅਹਿਸਾਸ ਹੈ ਅਤੇ ਇਹ ਜਾਣਨ ਦੀ ਉਤਸੁਕਤਾ ਵਧ ਹੈ ਕਿ ਦੂਜੀਆਂ ਥਾਂਵਾਂ ‘ਤੇ ਕੌਣ ਹੋਵੇਗਾ।