ਗੁਰਦਾਸਪੁਰ : ਗੁਰਦਾਸਪੁਰ ‘ਚ ਭਾਜਪਾ ਦੇ ਸੰਨੀ ਦਿਓਲ ਨੇ ਸਮਰਥਕਾਂ ਨਾਲ ਜਿੱਤ ਦਾ ਜਸ਼ਨ ਧੂਮ-ਧਾਮ ਨਾਲ ਮਨਾਇਆ। ਪੂਰੇ ਗੁਰਦਾਸਪੁਰ ‘ਚ ਹੀ ਜਸ਼ਨ ਵਾਲਾ ਮਾਹੌਲ ਹੈ। ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਕਾਂਗਰਸ ਦੇ ਦਿੱਗਜ਼ ਉਮੀਦਵਾਰ ਸੁਨੀਲ ਜਾਖੜ ਨੂੰ ਵੱਡੀ ਲੀਡ ਨਾਲ ਹਰਾਇਆ ਹੈ। ਜਿੱਤ ਤੋਂ ਬਾਅਦ ਸੰਨੀ ਦਿਓਲ ਦਾ ਪਹਿਲਾ ਬਿਆਨ ਵੀ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਨੇ ਗੁਰਦਾਸਪੁਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹੁਣ ਗੁਰਦਾਸਪੁਰ ਲਈ ਕੰਮ ਕਰਨਗੇ।
ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਨੇ ਸੰਨੀ ਦਿਓਲ, ਕਾਂਗਰਸ ਨੇ ਸੁਨੀਲ ਜਾਖੜ, ‘ਆਪ’ ਨੇ ਪੀਟਰ ਚੀਦਾ ਨੂੰ ਚੋਣ ਮੈਦਾਨ ‘ਚ ਉਤਾਰਿਆ ਸੀ, ਜਿਨ੍ਹਾਂ ‘ਚੋਂ ਸੰਨੀ ਦਿਓਲ ਨੇ ਵੱਡੀ ਲੀਡ ਹਾਸਲ ਕਰਦਿਆਂ ਜਿੱਤ ਹਾਸਲ ਕੀਤੀ ਹੈ।