ਨਵੀਂ ਦਿੱਲੀ—ਲੋਕ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ (CWC) ‘ਚ ਅਸਤੀਫੇ ਦੀ ਪੇਸ਼ਕਸ਼ ਕੀਤੀ, ਜਿਸਨੂੰ ਕਮੇਟੀ ਨੇ ਮਨਜ਼ੂਰ ਨਹੀਂ ਕੀਤਾ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਹੈ, ”ਹਾਰ-ਜਿੱਤ ਤਾਂ ਲੱਗੀ ਰਹਿੰਦੀ ਹੈ ਪਰ ਅਸਤੀਫੇ ਦੀ ਜ਼ਰੂਰਤ ਨਹੀਂ ਹੈ।”
ਦੱਸਿਆ ਜਾਂਦਾ ਹੈ ਕਿ ਲੋਕ ਸਭਾ ਚੋਣਾਂ 2019 ਦੇ ਨਤੀਜਿਆਂ ‘ਚ ਮੋਦੀ ਦੀ ਜਿੱਤ ਹੋਈ ਪਰ ਕਾਂਗਰਸ ਨੂੰ ਕਰਾਰੀ ਹਾਰ ਮਿਲੀ ਹੈ। ਹਾਰ ‘ਤੇ ਮੰਥਨ ਕਰਨ ਲਈ ਕਾਂਗਰਸ ਦੇ ਦਿੱਗਜ਼ ਨੇਤਾ ਇੱਕਠੇ ਹੋਏ ਹਨ। ਇਸ ਬੈਠਕ ‘ਚ ਹਿੱਸਾ ਲੈਣ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਪ੍ਰਧਾਨ ਸੋਨੀਆ ਗਾਂਧੀ , ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਮਲਿਕਰਜੁਨ ਖੜਗੇ , ਗੁਲਾਮ ਨਬੀ ਆਜ਼ਾਦ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ।
ਜ਼ਿਕਰਯੋਗ ਹੈ ਕਿ ਸਾਲ 2914 ਦੇ ਮੁਕਾਬਲੇ ਇਨ੍ਹਾਂ ਚੋਣਾਂ ‘ਚ ਕਾਂਗਰਸ ਦੀਆਂ ਸਿਰਫ 8 ਸੀਟਾਂ ਵਧੀਆਂ ਹਨ। 2014 ‘ਚ ਕਾਂਗਰਸ ਨੂੰ 44 ਸੀਟਾਂ ‘ਤੇ ਜਿੱਤ ਮਿਲੀ ਸੀ ਪਰ 2019 ਦੌਰਾਨ 52 ਸੀਟਾਂ ਮਿਲੀਆਂ ਹਨ।