ਨਵੀਂ ਦਿੱਲੀ – ਲੋਕ ਸਭਾ ਚੋਣਾਂ ਅਤੇ 4 ਰਾਜਾਂ ‘ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਭਾਜਪਾ ਨੇ ਇਕ ਵਾਰ ਫਿਰ ਕੇਂਦਰ ‘ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਨੂੰ ਖਤਮ ਕਰ ਦਿੱਤਾ ਹੈ।
ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਨਾਲ ਮਿਲ ਕੇ ਲੋਕ ਸਭਾ ਚੋਣਾਂ 2019 ਦੀ ਕਾਪੀ ਸੌਂਪੀ ਅਤੇ ਨਾਲ ਹੀ ਉਨ੍ਹਾਂ ਮੈਂਬਰਾਂ ਦੇ ਨਾਂ ਵੀ ਦਿੱਤੇ ਜੋ ਲੋਕ ਸਭਾ ਲਈ ਚੁਣੇ ਗਏ ਹਨ। ਲੋਕ ਸਭਾ ਚੋਣਾਂ ਅਤੇ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਓਡੀਸ਼ਾ ਅਤੇ ਸਿਕਿੱਮ ‘ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਚੋਣ ਕਮਿਸ਼ਨ ਨੇ ਇਹ ਫੈਸਲਾ ਲਿਆ ਹੈ।