ਬਾਰਾਬੰਕੀ—ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਰਾਮਨਗਰ ਥਾਣਾਖੇਤਰ ਦੇ ਰਾਣੀਗੰਜ ਇਲਾਕੇ ‘ਚ ਇੱਕ ਵਾਰ ਫਿਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਸ਼ਾਸ਼ਨ ਨੇ ਪੁਸ਼ਟੀ ਕੀਤੀ ਹੈ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ।
ਇਸ ਹਾਦਸੇ ‘ਤੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਮ੍ਰਿਤਕਾਂ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਸਖਤ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਹੈ। ਸੀ. ਐੱਮ. ਯੋਗੀ ਨੇ ਡੀ. ਐੱਮ. ਅਤੇ ਐੱਸ. ਪੀ. ਨੂੰ ਤਰੁੰਤ ਮੌਕੇ ‘ਤੇ ਪਹੁੰਚਣ ਅਤੇ ਡਾਕਟਰੀ ਸਹੂਲਤਾਂ ਪ੍ਰਧਾਨ ਕਰਨ ਦਾ ਆਦੇਸ਼ ਦਿੱਤਾ ਹੈ।
ਪੁਲਸ ਮੁਤਾਬਕ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਖਾਣਾ ਖਾਣ ਤੋਂ ਬਾਅਦ ਸਾਰਿਆਂ ਨੇ ਸ਼ਰਾਬ ਪੀਂਤੀ ਸੀ ਹਾਲਾਂਕਿ ਖਾਣੇ ‘ਚ ਜ਼ਹਿਰ ਹੋਣ ਦੇ ਸ਼ੱਕ ਦੇ ਮੱਦੇਨਜ਼ਰ ਵੀ ਪੁਲਸ ਜਾਂਚ ਕਰ ਰਹੀਂ ਹੈ ਪਰ ਮੌਤ ਉਨ੍ਹਾਂ ਲੋਕਾਂ ਦੀ ਹੋਈ ਹੈ, ਜ਼ਿਨ੍ਹਾਂ ਨੇ ਸ਼ਰਾਬ ਪੀਂਤੀ ਸੀ। ਮ੍ਰਿਤਕਾਂ ‘ਚੋਂ ਇੱਕ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਇਹ ਪਤਾ ਲੱਗੇਗਾ ਕਿ ਸ਼ਰਾਬ ਜ਼ਹਰਿਲੀ ਸੀ ਜਾਂ ਫਿਰ ਖਾਣੇ ‘ਚ ਜ਼ਹਿਰ ਹੋਣ ਕਾਰਨ ਮੌਤ ਹੋਈ ਸੀ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਵੀ ਉੱਤਰ ਪ੍ਰਦੇਸ਼ ਅਤੇ ਉਤਰਾਂਖੰਡ ‘ਚ ਜ਼ਹਿਰੀਲੀ ਸ਼ਰਾਬ ਪਾਣ ਨਾਲ ਕਾਫੀ ਗਿਣਤੀ ‘ਚ ਮੌਤਾਂ ਹੋਈਆਂ ਸੀ।