ਚੰਡੀਗੜ੍ਹ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰੂਪ ਵਿਚ ਦੂਸਰੀ ਵਾਰੀ ਸਹੁੰ ਚੁੱਕਣਗੇ। ਨਰਿੰਦਰ ਮੋਦੀ ਦੇ ਨਾਲ ਹੀ 65 ਦੇ ਕਰੀਬ ਮੰਤਰੀ ਵੀ ਸਹੁੰ ਚੁੱਕਣਗੇ।
ਇਸ ਦੌਰਾਨ ਪੰਜਾਬ ਤੋਂ ਹਰਸਿਮਰਤ ਕੌਰ ਬਾਦਲ ਅਤੇ ਸੋਮ ਪ੍ਰਕਾਸ਼ ਵੀ ਕੇਂਦਰ ਵਿਚ ਮੰਤਰੀ ਬਣਨ ਜਾ ਰਹੇ ਹਨ। ਉਹ ਅੱਜ ਸ਼ਾਮ ਨੂੰ ਸਹੁੰ ਚੁੱਕਣਗੇ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਅਤੇ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਨੇ ਹੁਸ਼ਿਆਰਪੁਰ ਤੋਂ ਜਿੱਤ ਦਰਜ ਕੀਤੀ ਹੈ।