ਨਰਿੰਦਰ ਮੋਦੀ ਨੇ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ ਤੇ ਐਸ. ਜੈਸ਼ੰਕਰ ਨੂੰ ਬਣਾਇਆ ਵਿਦੇਸ਼ ਮੰਤਰੀ ਨਿਰਮਲਾ ਸੀਤਾਰਮਨ ਨੂੰ ਮਿਲਿਆ ਵਿੱਤ ਮੰਤਰਾਲਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ। ਲੰਘੇ ਕੱਲ੍ਹ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ 57 ਮੰਤਰੀਆਂ ਨੇ ਅਹੁਦੇ ਦੀ ਸਹੁੰ ਚੁੱਕੀ ਸੀ।ਇਸੇ ਤਹਿਤ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ ਬਣਾਇਆ ਗਿਆ ਹੈ। ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ ਅਤੇ ਐਸ. ਜੈ ਸ਼ੰਕਰ ਨੂੰ ਵਿਦੇਸ਼ ਮੰਤਰਾਲੇ ਦਾ ਚਾਰਜ ਦਿੱਤਾ ਗਿਆ। ਇਸੇ ਤਰ੍ਹਾਂ ਨਿਰਮਲਾ ਸੀਤਾਰਮਨ ਨੂੰ ਵਿੱਤ ਮੰਤਰੀ ਬਣਾਇਆ ਗਿਆ ਹੈ। ਨਿਤਿਨ ਗਡਕਰੀ ਨੂੰ ਸੜਕੀ ਆਵਾਜਾਈ ਦੀ ਜ਼ਿੰਮੇਵਾਰੀ ਦਿੱਤੀ ਗਈ। ਸਿਮ੍ਰਤੀ ਇਰਾਨੀ ਨੂੰ ਕੱਪੜਾ ਮੰਤਰਾਲੇ ਦੇ ਨਾਲ ਮਹਿਲਾ ਅਤੇ ਬਾਲ ਵਿਕਾਸ ਦਾ ਚਾਰਜ ਵੀ ਦਿੱਤਾ ਗਿਆ। ਪ੍ਰਕਾਸ਼ ਜਾਵੜੇਕਰ ਨੂੰ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਦਿੱਤਾ ਗਿਆ। ਇਸੇ ਤਰ੍ਹਾਂ ਹਰਸ਼ ਵਰਧਨ ਨੂੰ ਸਿਹਤ ਮੰਤਰੀ ਅਤੇ ਪਿਊਸ਼ ਗੋਇਲ ਨੂੰ ਰੇਲ ਮੰਤਰੀ ਦੇ ਨਾਲ ਵਣਜ ਤੇ ਉਦਯੋਗਦਾ ਵਿਭਾਗ ਦੀ ਦਿੱਤਾ। ਰਾਮ ਵਿਲਾਸ ਪਾਸਵਾਨ ਨੂੰ ਖਪਤਕਾਰ, ਭੋਜਨ ਤੇ ਜਨਤਕ ਵੰਡ ਮੰਤਰਾਲਾ ਦਿੱਤਾ ਗਿਆ ਹੈ। ਧਿਆਨ ਰਹੇ ਕਿ ਨਰਿੰਦਰ ਮੋਦੀ ਨੇ ਕੁਝ ਅਹਿਮ ਮੰਤਰਾਲਿਆਂ ਦਾ ਚਾਰਜ ਆਪਣੇ ਕੋਲ ਰੱਖਿਆ ਹੈ।