ਮੋਦੀ ਕੈਬਨਿਟ ‘ਚ ਵਿੱਤ ਰਾਜ ਮੰਤਰੀ ਬਣੇ ਅਨੁਰਾਗ ਠਾਕੁਰ, ਮਿਲੀਆਂ ਵਧਾਈਆਂ

ਹਮੀਰਪੁਰ—ਹਿਮਾਚਲ ‘ਚ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਮੋਦੀ ਸਰਕਾਰ ‘ਚ ਰਾਜ ਮੰਤਰੀ ਦੇ ਤੌਰ ‘ਤੇ ਵਿੱਤ ਅਤੇ ਕਾਰਪੋਰੇਟ ਵਿਭਾਗ ਦਿੱਤਾ ਗਿਆ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਨਰਿੰਦਰ ਮੋਦੀ ਮੰਤਰੀ ਮੰਡਲ ‘ਚ ਸ਼ਾਮਲ ਹੋਣ ‘ਤੇ ਅਨੁਰਾਗ ਠਾਕੁਰ ਨੂੰ ਵਧਾਈ ਦਿੱਤੀ ਹੈ। ਦੂਜੇ ਪਾਸੇ ਅਨੁਰਾਗ ਠਾਕੁਰ ਨੂੰ ਵਿਭਾਗ ਮਿਲਦੇ ਹੀ ਉਸ ਦੇ ਘਰ ਕਈ ਲੋਕ ਪਹੁੰਚੇ ਅਤੇ ਉਨ੍ਹਾਂ ਦੇ ਪਿਤਾ ਪ੍ਰੇਮ ਕੁਮਾਰ ਧੂਮਲ (ਸਾਬਕਾ ਮੁੱਖ ਮੰਤਰੀ) ਨੂੰ ਵਧਾਈ ਦਿੱਤੀ।
ਦੱਸ ਦੇਈਏ ਕਿ ਵੀਰਵਾਰ ਨੂੰ ਨਰਿੰਦਰ ਮੋਦੀ ਨੇ ਬਤੌਰ ਪ੍ਰਧਾਨ ਮੰਤਰੀ ਆਪਣੀ ਦੂਜੀ ਪਾਰੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦੇ ਨਾਲ ਹੀ 57 ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ ਹੈ। ਹਿਮਾਚਲ ਤੋਂ ਅਨੁਰਾਗ ਠਾਕੁਰ ਨੇ ਮੰਤਰੀ ਮੰਡਲ ‘ਚ ਰਾਜਮੰਤਰੀ ਬਣ ਗਏ ਹਨ।
ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਦੇ ਪੁੱਤਰ ਅਨੁਰਾਗ ਠਾਕੁਰ ਨੇ ਲਗਾਤਾਰ ਚੌਥੀ ਵਾਰ ਲੋਕ ਸਭਾ ਚੋਣ ਜਿੱਤੀ ਹੈ। ਅਨੁਰਾਗ ਠਾਕੁਰ ਨੇ ਰਾਸ਼ਟਰੀ ਪ੍ਰਧਾਨ ਅਤੇ ਬੀ. ਸੀ. ਸੀ. ਆਈ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਨੂੰ ਸਭ ਤੋਂ ਵਧੀਆਂ ਸੰਸਦ ਮੈਂਬਰ ਦਾ ਐਵਾਰਡ ਵੀ ਮਿਲ ਚੁੱਕਿਆ ਹੈ। ਉਹ ਕ੍ਰਿਕੇਟ ਦੇ ਰਸਤੇ ਰਾਜਨੀਤੀ ‘ਚ ਅੱਗੇ ਵਧੇ। ਅਨੁਰਾਗ ਠਾਕੁਰ ਵਰਤਮਾਨ ਹਿਮਾਚਲ ਪ੍ਰਦੇਸ਼ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ।