ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ

ਬਟਾਲਾ : ਪਿੰਡ ਚੋਣੇ ਵਿਖੇ ਜ਼ਿਆਦਾ ਨਸ਼ਾ ਕਰਨ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੁਮਾਣ ਦੇ ਏ. ਐੱਸ. ਆਈ. ਬਾਬੂ ਰਾਮ ਨੇ ਦੱਸਿਆ ਕਿ ਵਰਿਆਮ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੋਣੇ ਜੋ ਸ਼ਰਾਬ ਅਤੇ ਨਸ਼ਾ ਕਰਨ ਦਾ ਆਦੀ ਸੀ, ਬੀਤੇ ਕੱਲ ਉਸ ਨੇ ਜ਼ਿਆਦਾ ਨਸ਼ਾ ਕੀਤਾ ਹੋਇਆ ਸੀ, ਜਿਸ ਨਾਲ ਉਸਦੀ ਹਾਲਤ ਖਰਾਬ ਹੋਣ ਗਈ ਤੇ ਪਰਿਵਾਰਕ ਮੈਂਬਰਾਂ ਉਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸਦੀ ਮੌਤ ਹੋ ਗਈ।
ਇਸ ਸਬੰਧੀ ਏ.ਐੱਸ.ਆਈ. ਨੇ ਦੱਸਿਆ ਕਿ ਮ੍ਰਿਤਕ ਦੀ ਮੌਤ ਦੇ ਕਾਰਨ ਜਾਨਣ ਲਈ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਫਿਲਹਾਲ ਮ੍ਰਿਤਕ ਦੇ ਭਰਾ ਸ਼ਾਮ ਸਿੰਘ ਦੇ ਬਿਆਨਾਂ ‘ਤੇ ਥਾਣਾ ਘੁਮਾਣ ਦੀ ਪੁਲਸ ਨੇ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।