ਕਰਨਾਟਕ— ਕਰਨਾਟਕ ਦੇ ਚਿੰਤਾਮਣੀ ‘ਚ ਬੁੱਧਵਾਰ ਨੂੰ ਇਕ ਸੜਕ ਹਾਦਸਾ ਵਾਪਰ ਗਿਆ। ਇੱਥੇ ਇਕ ਬੱਸ ਅਤੇ ਆਟੋ ਰਿਕਸ਼ਾ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ 20 ਦੇ ਲੱਗਭਗ ਲੋਕ ਜ਼ਖਮੀ ਹੋ ਗਏ ਹਨ। ਮੌਕੇ ‘ਤੇ ਪੁਲਸ ਅਤੇ ਬਚਾਅ ਟੀਮ ਪਹੁੰਚ ਗਈ ਹੈ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ‘ਚ ਜੁਟ ਗਈ ਹੈ।
ਦੱਸਣਯੋਗ ਹੈ ਕਿ ਬੀਤੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਇਕ ਸੜਕ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਵਿਚ 35 ਲੋਕਾਂ ਦੀ ਮੌਤ ਹੋ ਗਈ ਸੀ ਅਤੇ 17 ਹੋਰ ਜ਼ਖਮੀ ਹੋ ਗਏ ਸਨ। ਕਿਸ਼ਤਵਾੜ ‘ਚ ਇਕ ਯਾਤਰੀ ਬੱਸ ਸਮਰੱਥਾ ਤੋਂ ਵਧ ਯਾਤਰੀਆਂ ਨੂੰ ਲਿਜਾ ਰਹੀ ਸੀ, ਜਿਸ ਕਾਰਨ ਬੱਸ ਡੂੰਘੀ ਖੱਡ ਵਿਚ ਡਿੱਗ ਗਈ।