ਰੇਪ ਪੀੜਤ ਬੱਚੀ ਨੂੰ ਹਸਪਤਾਲ ਮਿਲਣ ਪੁੱਜੇ ਕੇਜਰੀਵਾਲ, ਕੀਤਾ ਇਹ ਐਲਾਨ

ਨਵੀਂ ਦਿੱਲੀ— ਰਾਜਧਾਨੀ ਦਿੱਲੀ ‘ਚ ਬੀਤੇ ਦਿਨੀਂ ਇਕ 6 ਸਾਲਾ ਮਾਸੂਮ ਬੱਚੀ ਨਾਲ ਰੇਪ ਦੀ ਘਟਨਾ ਵਾਪਰੀ। ਇਸ ਘਟਨਾ ਮਗਰੋਂ ਸ਼ਨੀਵਾਰ ਯਾਨੀ ਕਿ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਲੜਕੀ ਦੇ ਪਰਿਵਾਰ ਨੂੰ ਮੁਆਵਜੇ ਦੇ ਰੂਪ ‘ਚ 10 ਲੱਖ ਰੁਪਏ ਦੇਵਾਂਗੇ, ਜਿਸ ਦਾ ਯੌਨ ਸ਼ੋਸ਼ਣ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਡਾਕਟਰਾਂ ਨੂੰ ਮਿਲਿਆ ਹਾਂ। ਬੱਚੀ ਦੀ ਹਾਲਤ ਸਥਿਰ ਹੈ ਅਤੇ ਉਹ ਖਤਰੇ ਤੋਂ ਬਾਹਰ ਹੈ। ਅਸੀਂ ਪਰਿਵਾਰ ਨੂੰ ਇਕ ਵਕੀਲ ਵੀ ਪ੍ਰਦਾਨ ਕਰਾਂਗੇ। ਦਰਅਸਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਯਾਨੀ ਕਿ ਅੱਜ ਰੇਪ ਪੀੜਤ 6 ਸਾਲਾ ਦੀ ਮਾਸੂਮ ਬੱਚੀ ਨੂੰ ਮਿਲਣ ਸਫਦਰਜੰਗ ਹਸਪਤਾਲ ਪੁੱਜੇ ਸਨ। ਉਨ੍ਹਾਂ ਨੇ ਮਾਸੂਮ ਬੱਚੀ ਦਾ ਹਾਲ-ਚਾਲ ਪੁੱਛਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੀ ਆਰਥਿਕ ਮਦਦ ਦੇਵੇਗੀ।
ਦੱਸਣਯੋਗ ਹੈ ਕਿ ਦਿੱਲੀ ਦੇ ਦੁਵਾਰਕਾ ਇਲਾਕੇ ‘ਚ 2 ਜੁਲਾਈ ਨੂੰ 6 ਸਾਲਾ ਬੱਚੀ ਨਾਲ ਰੇਪ ਦੀ ਘਟਨਾ ਵਾਪਰੀ। ਦੋਸ਼ੀ ਨੇ ਘਟਨਾ ਨੂੰ ਇਸ ਸਮੇਂ ਅੰਜਾਮ ਦਿੱਤਾ, ਜਦੋਂ ਉਹ ਸਕੂਲ ਤੋਂ ਪਰਤਣ ਮਗਰੋਂ ਆਪਣੇ ਦੋਸਤਾਂ ਨਾਲ ਖੇਡ ਰਹੀ ਸੀ। ਉਸ ਦੌਰਾਨ ਦੋਸ਼ੀ ਫਰੂਟੀ ਦਿਵਾਉਣ ਦੇ ਬਹਾਨੇ ਉਸ ਨੂੰ ਨਾਲ ਲੈ ਗਿਆ ਅਤੇ ਸੜਕ ਕਿਨਾਰੇ ਝਾੜੀਆਂ ਵਿਚ ਦਰਿੰਦਗੀ ਤੋਂ ਬਾਅਦ ਤੜਫਦਾ ਛੱਡ ਗਿਆ। ਸੀ. ਸੀ. ਟੀ. ਵੀ. ‘ਚ ਉਹ ਬੱਚੀ ਨੂੰ ਲੈ ਜਾਂਦਾ ਨਜ਼ਰ ਆ ਰਿਹਾ ਹੈ। ਇਸ ਫੁਟੇਜ ਦੇ ਆਧਾਰ ‘ਤੇ ਹੀ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਮੁਤਾਬਕ ਉਸ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ। ਬੱਚੀ ਨੂੰ ਪਹਿਲਾਂ ਪਿੰਡ ਵਾਸੀਆਂ ਨੇ ਦੇਖਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਬੱਚੀ ਨੂੰ ਸਫ਼ਦਰਗੰਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪੁਲਸ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਉਸ ਦੇ ਮਾਤਾ-ਪਿਤਾ ਬਾਰੇ ਪਤਾ ਲਾਇਆ।