‘ਕਾਲੇ ਅੱਖਰਾਂ’ ‘ਚ ਲਿਖਿਆ ਜਾਵੇਗਾ ਕੈਪਟਨ ਸਰਕਾਰ ਦਾ ਇਤਿਹਾਸ : ਮਲਿਕ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਪੰਜਾਬ ਦੇ ਹਾਲਾਤ ‘ਤੇ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕਿਹਾ ਹੈ ਕਿ ਕੈਪਟਨ ਸਰਕਾਰ ਦਾ ਨਾਂ ਇਤਿਹਾਸ ‘ਚ ਕਾਲੇ ਅੱਖਰਾਂ ‘ਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਿਰਫ ਕੁਰਸੀ ਦੀ ਲੜਾਈ ‘ਚ ਉਲਝੀ ਹੋਈ ਹੈ। ਸ਼ਵੇਤ ਮਲਿਕ ਨੇ ਕਿਹਾ ਕਿ ਬਰਸਾਤ ਨਾਲ ਪੰਜਾਬ ਦਾ ਬੁਰਾ ਹਾਲ ਹੋਇਆ ਪਿਆ ਹੈ ਅਤੇ ਕੈਪਟਨ ਸਰਕਾਰ ਨੂੰ ਕੋਈ ਪਰਵਾਹ ਨਹੀਂ ਹੈ।
ਉਨ੍ਹਾਂ ਕੈਪਟਨ ਨੂੰ ਆਪਣੀ ਕੁਰਸੀ ਛੱਡਣ ਲਈ ਕਿਹਾ ਹੈ। ਨਵਜੋਤ ਸਿੰਘ ਸਿੱਧੂ ਦੇ ਮਾਮਲੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਿਨ੍ਹਾਂ ਕਾਰਨ ਇਕ ਵਿਅਕਤੀ ਤਨਖਾਹ ਲੈ ਰਿਹੈ ਹੈ ਪਰ ਕੈਪਟਨ ਅਮਰਿੰਦਰ ਸਿੰਘ ਇਸ ਬਾਰੇ ਕੋਈ ਫੈਸਲਾ ਨਹੀਂ ਕਰ ਪਾ ਰਹੇ ਹਨ।