ਨਵੀਂ ਦਿੱਲੀ—ਅੱਜ ਦਿੱਲੀ ‘ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਨਬੀ ਕਰੀਮ ਇਲਾਕੇ ‘ਚ 5 ਮੰਜ਼ਿਲਾ ਇਮਾਰਤ ਡਿੱਗ ਪਈ ਪਰ ਗਨੀਮਤ ਨਾਲ ਹਾਦਸੇ ‘ਚ ਜਾਨੀ ਨੁਕਸਾਨ ਹੋਣ ਤੋਂ ਬਚਾ ਹੋ ਗਿਆ ਪਰ ਜਦੋਂ ਹਾਦਸਾ ਵਾਪਰਿਆ ਸੀ ਤਾਂ ਨੇੜੇ ਮੌਜੂਦ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਮੌਕੇ ‘ਤੇ ਪੁਲਸ, ਫਾਇਰ ਬ੍ਰਿਗੇਡ ਅਤੇ ਦਿੱਲੀ ਨਗਰ ਨਿਗਮ ਦੀਆਂ ਟੀਮਾਂ ਵੀ ਪਹੁੰਚ ਗਈਆਂ, ਜਿਨ੍ਹਾਂ ਨੇ ਰਾਹਤ-ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਦੱਸ ਦੇਈਏ ਕਿ ਖਸਤਾ ਹਾਲ ‘ਚ ਇਮਾਰਤ ਹੋਣ ਕਾਰਨ ਇਸ ਨੂੰ 3 ਦਿਨ ਪਹਿਲਾਂ ਹੀ ਖਾਲੀ ਕਰਵਾ ਦਿੱਤਾ ਗਿਆ ਸੀ।