ਹਿਮਾਚਲ ‘ਚ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਸ਼ਿਮਲਾ—ਹਿਮਾਚਲ ਪ੍ਰਦੇਸ਼ ‘ਚ ਇੱਕ ਵਾਰ ਫਿਰ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਨੂੰ ਸੂਬੇ ਦੇ ਮੰਡੀ ਜ਼ਿਲੇ ‘ਚ ਭੂਚਾਲ ਦੇ ਹਲਕੇ-ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ, ਜਿਸ ਦੀ ਤੀਬਰਤਾ 3.4 ਦੱਸੀ ਜਾ ਰਹੀ ਹੈ।
ਮੌਸਮ ਵਿਭਾਗ ਦੇ ਸ਼ਿਮਲਾ ਕੇਂਦਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਦੁਪਹਿਰ 12.44 ‘ਤੇ ਮੰਡੀ ‘ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਮੌਸਮ ਵਿਭਾਗ ਨੇ ਸ਼ਿਮਲਾ ਕੇਂਦਰ ਨੇ ਦੱਸਿਆ ਹੈ ਕਿ ਧਰਤੀ ਤੋਂ 10 ਕਿਲੋਮੀਟਰ ਹੇਠਾਂ ਡੂੰਘਾਈ ‘ਚ ਇਸ ਦਾ ਕੇਂਦਰ ਸੀ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਬਾਰੇ ਜਾਣਕਾਰੀ ਨਹੀਂ ਮਿਲੀ ਹੈ।ਦੱਸਣਯੋਗ ਹੈ ਕਿ 2 ਦਿਨ ਪਹਿਲਾਂ ਮੰਗਲਵਾਰ ਨੂੰ ਹਿਮਾਚਲ ਦੇ ਚੰਬਾ ‘ਚ ਭੂਚਾਲ ਆਇਆ ਸੀ। ਰਿਕਟਰ ਸਕੇਲ ‘ਤੇ 3.4 ਭੂਚਾਲ ਦੀ ਤੀਬਰਤਾ ਮਾਪੀ ਗਈ ਸੀ।