‘ਆਪ’ ਦੇ ਲੋਕ ਸਭਾ ਉਮੀਦਵਾਰ ਗੁਗਨ ਸਿੰਘ ਨੇ ਮੁੜ ਫੜਿਆ BJP ਦਾ ਪੱਲਾ

ਨਵੀਂ ਦਿੱਲੀ— ਆਮ ਆਦਮੀ ਪਾਰਟੀ (ਆਪ) 2019 ਦੇ ਲੋਕ ਸਭਾ ਉਮੀਦਵਾਰ ਗੁਗਨ ਸਿੰਘ ਇਕ ਵਾਰ ਫਿਰ ਭਾਜਪਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਦਿੱਲੀ ਤੋਂ ਭਾਜਪਾ ਨੇਤਾ ਮਨੋਜ ਤਿਵਾੜੀ ਅਤੇ ਜੰਗਲਾਤ ਮੰਤਰੀ ਪ੍ਰਕਾਸ਼ ਜਾਵਡੇਕਰ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋਏ।
ਇੱਥੇ ਦੱਸ ਦੇਈਏ ਕਿ ਗੁਗਨ ਨੇ 2017 ‘ਚ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਸੀ। ਇਸ ਤੋਂ ਪਹਿਲਾਂ ਉਹ ਬਵਾਨਾ ਤੋਂ ਭਾਜਪਾ ਵਿਧਾਇਕ ਰਹਿ ਚੁੱਕੇ ਹਨ। ਉੱਤਰੀ-ਪੱਛਮੀ ਦਿੱਲੀ ਤੋਂ ਲੋਕ ਸਭਾ ਸੰਸਦ ਮੈਂਬਰ ਅਤੇ ਗਾਇਕ ਹੰਸ ਰਾਜ ਹੰਸ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ 2019 ‘ਚ ਸਖਤ ਟੱਕਰ ਦਿੱਤੀ ਸੀ। ਹੰਸ ਰਾਜ ਹੰਸ ਨੇ 3,66,102 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ। ਗੁਗਨ ਨੇ ਲੋਕ ਸਭਾ ਚੋਣਾਂ ‘ਚ ਕਿਹਾ ਸੀ ਕਿ ਉਹ ਮੁਸ਼ਕਲ ਦੌਰ ‘ਚ ਵੱਖ-ਵੱਖ ਸਮੱਸਿਆਵਾਂ ਦਾ ਹੱਲ ਕਰਨ ਲਈ ਆਪਣੇ ਲੋਕਾਂ ਨਾਲ ਖੜ੍ਹੇ ਰਹਿਣਗੇ।