NDMC, ਦਿੱਲੀ ਛਾਉਣੀ ਸਕੂਲਾਂ ਦੀ ਬੋਰਡ ਪ੍ਰੀਖਿਆ ਫੀਸ ਦੇਵੇਗੀ ਦਿੱਲੀ ਸਰਕਾਰ

ਨਵੀਂ ਦਿੱਲੀ— ਐੱਨ.ਡੀ.ਐੱਮ.ਸੀ., ਦਿੱਲੀ ਛਾਉਣੀ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ ਦੀ ਫੀਸ ਦਿੱਲੀ ਸਰਕਾਰ ਦੇਵੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਨਵੀਂ ਦਿੱਲੀ ਨਗਰ ਨਿਗਮ (ਐੱਨ.ਡੀ.ਐੱਮ.ਸੀ.) ਅਤੇ ਦਿੱਲੀ ਛਾਉਣੀ ਦੇ ਅਧੀਨ ਆਉਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ ਦੀ ਫੀਸ ਦਾ ਭੁਗਤਾਨ ਦਿੱਲੀ ਸਰਕਾਰ ਕਰੇਗੀ।
ਕੇਜਰੀਵਾਲ ਨੇ ਦੱਸਿਆ ਕਿ ਇਹ ਫੈਸਲਾ ਮੰਤਰੀ ਮੰਡਲ ਦੀ ਬੈਠਕ ‘ਚ ਲਿਆ ਗਿਆ। ਸਰਕਾਰ ਨੇ ਪਹਿਲਾਂ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ ਫੀਸ ਦਾ ਭੁਗਤਾਨ ਕਰਨ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾਕਿ ਇਹ ਫੈਸਲਾ ਲਿਆ ਗਿਆ ਹੈ ਕਿ ਸਰਕਾਰ ਐੱਨ.ਡੀ.ਐੱਮ.ਸੀ. ਅਤੇ ਦਿੱਲੀ ਛਾਉਣੀ ਵਲੋਂ ਸੰਚਾਲਤ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ ਦੀ ਫੀਸ ਦਾ ਭੁਗਤਾਨ ਵੀ ਕਰੇਗੀ।