ਭਾਰਤੀ ਸਰਹੱਦ ਵੱਲ ਦਾਖ਼ਲ ਹੁੰਦੇ ‘ਡਰੋਨ’ ‘ਤੇ ਜਵਾਨਾਂ ਨੇ ਚਲਾਈਆਂ ਗੋਲੀਆਂ, ਪਾਕਿਸਤਾਨ ਵੱਲ ਵਾਪਸ ਮੁੜਿਆ

Image Courtesy :jagbani(punjabkesari)

ਗੁਰਦਾਸਪੁਰ : ਇੱਥੇ ਭਾਰਤ-ਪਾਕਿ ਦੀ ਕੌਮਾਂਤਰੀ ਸਰਹੱਦ ‘ਤੇ ਸ਼ਨੀਵਾਰ ਰਾਤ ਇਕ ਵਜੇ ਦੇ ਕਰੀਬ ਉੱਡ ਰਹੇ ਡਰੋਨ ‘ਤੇ ਬੀ. ਐੱਸ. ਐੱਫ ਦੇ ਜਵਾਨਾਂ ਵੱਲੋਂ ਗੋਲੀਆਂ ਚਲਾਉਣ ਦੀ ਖ਼ਬਰ ਪ੍ਰਾਪਤ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਆਈ. ਜੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਬੀ. ਐੱਸ. ਐੱਫ. ਦੀ 10 ਬਟਾਲੀਅਨ ਹੈੱਡ ਕੁਆਰਟਰ ਸ਼ਿਕਾਰ ਮਾਛੀਆਂ ਦੀ ਬੀ. ਓ. ਪੀ. ਆਬਾਦ ‘ਤੇ ਤਾਇਨਾਤ ਜਵਾਨਾਂ ਵੱਲੋਂ ਸ਼ਨੀਵਾਰ ਦੀ ਰਾਤ ਕਰੀਬ ਇਕ ਵਜੇ ਬੁਰਜੀ ਨੰਬਰ 44/2-3 ਨੇੜੇ ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ‘ਤੇ ਘੁੰਮ ਰਹੇ ਡਰੋਨ ਨੂੰ ਵੇਖਿਆ ਗਿਆ, ਜਿਸ ਤੋਂ ਬਾਅਦ ਬੀ. ਐੱਸ. ਐੱਫ ਜਵਾਨਾਂ ਵੱਲੋਂ ਡਰੋਨ ‘ਤੇ ਫਾਇਰਿੰਗ ਕੀਤੀ ਗਈ।
ਇਸ ਦੌਰਾਨ ਡਰੋਨ ਪਾਕਿਸਤਾਨ ਵਾਲੇ ਪਾਸੇ ਨੂੰ ਵਾਪਸ ਚਲਾ ਗਿਆ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਬੀ. ਐੱਸ. ਐੱਫ ਦੇ ਆਲ੍ਹਾ ਅਫਸਰਾਂ ਤੋਂ ਇਲਾਵਾ ਕਾਊਂਟਰ ਇੰਟੈਲੀਜੈਂਸੀ ਦੇ ਅਧਿਕਾਰੀ ਤੇ ਮੁਲਾਜ਼ਮ ਵੀ ਸਰਹੱਦ ‘ਤੇ ਘਟਨਾ ਵਾਲੀ ਥਾਂ ‘ਤੇ ਪੁੱਜੇ। ਡੀ. ਆਈ. ਜੀ. ਰਾਜੇਸ਼ ਸਰਮਾ ਨੇ ਦੱਸਿਆ ਕਿ ਬੀ. ਐੱਸ. ਐੱਫ ਅਤੇ ਪੰਜਾਬ ਪੁਲਸ ਵੱਲੋਂ ਸਾਂਝੀ ਸਰਚ ਮੁਹਿੰਮ ਚਲਾਈ ਜਾ ਰਹੀ ਹੈ।
News Credit :jagbani(punjabkesari)