Image Courtesy :jagbani(punjabkesari)

ਚੰਡੀਗੜ੍ਹ : ਵਜ਼ੀਫ਼ਾ ਘਪਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ‘ਚ ‘ਆਪ’ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਅ ਕੀਤਾ, ਜਿਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਕਾਫੀ ਧੱਕਾ-ਮੁੱਕੀ ਹੈ ਅਤੇ ਪੁਲਸ ਨੇ ਰਾਹ ‘ਚ ਹਰਪਾਲ ਚੀਮਾ ਸਮੇਤ ਬਾਕੀ ਸੀਨੀਅਰ ਪਾਰਟੀ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੇ ਕੇਂਦਰ ਵੱਲੋਂ ਆਈ ਵਜ਼ੀਫਾ ਸਕੀਮ ਤਹਿਤ ਕਰੋੜਾਂ ਰੁਪਏ ਦਾ ਘਪਲਾ ਕਰਕੇ ਦਲਿਤ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਧਰਮਸੋਤ ਨੂੰ ਕਲੀਨ ਚਿੱਟ ਦੇਣਾ ਪੰਜਾਬ ਸਰਕਾਰ ਦੀ ਮਿਲੀ-ਭੁਗਤ ਦਰਸਾਉਂਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਾਈ ਜਾਣੀ ਚਾਹੀਦੀ ਹੈ।
News Credit :jagbani(punjabkesari)