ਨਾਭਾ ‘ਚ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ, ਭਾਰੀ ਗਿਣਤੀ ‘ਚ ਪੁਲਸ ਫੋਰਸ ਤਾਇਨਾਤ

Image Courtesy :jagbani(punjabkesari)

ਨਾਭਾ : ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਅਤੇ ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਇਕ ਦਲਿਤ ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ ਹੋਈ ਮੌਤ ਦੇ ਵਿਰੋਧ ‘ਚ ਦਲਿਤ ਜੱਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦਾ ਦਾ ਸੱਦਾ ਦਿੱਤਾ ਗਿਆ ਹੈ।
ਨਾਭਾ ‘ਚ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇੱਥੇ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ੍ਹ ਦੀ ਅਗਵਾਈ ‘ਚ ਮੁੱਖ ਚੌਂਕ ਬੌੜਾਂ ਗੇਟ ਵਿਖੇ ਚੱਕਾ ਜਾਮ ਕੀਤਾ ਗਿਆ ਹੈ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਜੱਥੇਬੰਦੀਆਂ ਦੇ ਰੋਸ ਨੂੰ ਦੇਖਦੇ ਹੋਏ ਇੱਥੇ ਭਾਰੀ ਗਿਣਤੀ ‘ਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਜੱਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਬਣਦੀ ਕਾਰਵਾਈ ਕਰਕੇ ਉਸ ਨੂੰ ਤੁਰੰਤ ਕੈਬਨਿਟ ਰੈਂਕ ਤੋਂ ਹਟਾ ਕੇ ਇਸ ਖ਼ਿਲਾਫ਼ ਸੀ. ਬੀ. ਆਈ. ਜਾਂਚ ਜਾਂ ਈ. ਡੀ. ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਦਲਿਤ ਵਿਦਿਆਰਥੀਆਂ ਨਾਲ ਹੋਈ ਧੱਕੇਸ਼ਾਹੀ ਦਾ ਇਨਸਾਫ਼ ਮਿਲ ਸਕੇ।
News Credit :jagbani(punjabkesari)