ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦਵਿੰਦਰ ਹੋਏ ਕੋਰੋਨਾ ਪਾਜ਼ੇਟਿਵ

Image Courtesy :jagbani(punjabkesari)

ਨਵੀਂ ਦਿੱਲੀ— ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦਵਿੰਦਰ ਫੜਨਵੀਸ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਕਿ ਤਾਲਾਬੰਦੀ ਤੋਂ ਬਾਅਦ ਮੈਂ ਲਗਾਤਾਰ ਕੰਮ ਕਰ ਰਿਹਾ ਸੀ ਪਰ ਸ਼ਾਇਦ ਇਹ ਭਗਵਾਨ ਦੀ ਇੱਛਾ ਸੀ ਕਿ ਮੈਂ ਕੁਝ ਆਰਾਮ ਕਰਾਂ। ਮੈਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹਾਂ, ਜਿਸ ਕਰ ਕੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਮੈਂ ਡਾਕਟਰਾਂ ਦੀ ਸਲਾਹ ‘ਤੇ ਸਾਰੀਆਂ ਜ਼ਰੂਰੀ ਦਵਾਈਆਂ ਅਤੇ ਇਲਾਜ ਲੈ ਰਿਹਾ ਹਾਂ। ਉਨ੍ਹਾਂ ਨੇ ਇਹ ਵੀ ਲਿਖਿਆ ਕਿ ਪਿਛਲੇ ਕੁਝ ਦਿਨਾਂ ਤੋਂ ਜੋ ਵੀ ਵਿਅਕਤੀ ਉਨ੍ਹਾਂ ਦੇ ਸੰਪਰਕ ਵਿਚ ਰਹੇ ਹਨ। ਉਹ ਸਾਰੇ ਕੋਵਿਡ-19 ਦਾ ਟੈਸਟ ਕਰਵਾ ਲੈਣ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਜਪਾ ਨੇਤਾ ਅਤੇ ਡਿਪਟੀ ਸੀ. ਐੱਮ. ਸੁਸ਼ੀਲ ਮੋਦੀ, ਪਾਰਟੀ ਬੁਲਾਰੇ ਸ਼ਾਹਨਵਾਜ਼ ਹੁਸੈਨ ਅਤੇ ਸਾਬਕਾ ਕੇਂਦਰੀ ਮੰਤਰੀ ਰਾਜੀਵ ਪ੍ਰਤਾਪ ਰੁੱਡੀ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਬਿਹਾਰ ‘ਚ 28 ਅਕਤੂਬਰ ਨੂੰ ਵਿਧਾਨਸਭਾ ਚੋਣਾਂ ਹਨ, ਅਜਿਹੇ ਵਿਚ ਸੁਸ਼ੀਲ ਮੋਦੀ ਨੂੰ ਕੋਰੋਨਾ ਹੋਣਾ ਭਾਜਪਾ ਦੇ ਪ੍ਰਚਾਰ ਮੁਹਿੰਮ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ ਦੇਸ਼ ਵਿਚ ਹੁਣ ਤੱਕ 78,14,682 ਕੋਰੋਨਾ ਦੇ ਅੰਕੜੇ ਹੋ ਗਏ ਹਨ। ਇਨ੍ਹਾਂ ‘ਚੋਂ 70,16,046 ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ ਲੋਕਾਂ ਦੇ ਵਾਇਰਸ ਮੁਕਤ ਹੋਣ ਦੀ ਰਾਸ਼ਟਰੀ ਦਰ 89.78 ਫੀਸਦੀ ਹੋ ਗਈ ਹੈ।
News Credit :jagbani(punjabkesari)