Image Courtesy :jagbani(punjabkesari)

ਅੰਮ੍ਰਿਤਸਰ: ਅੱਜ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਇਕ ਵਾਰ ਫਿਰ ਟਕਰਾਅ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ । ਦੱਸ ਦਈਏ ਕਿ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ‘ਚ ਸਿੱਖ ਜਥੇਬੰਦੀਆਂ ਪਿਛਲੇ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਸ਼ਾਂਤਮਈ ਪ੍ਰਦਰਸ਼ਨ ਉਸ ਸਮੇਂ ਹਿੰਸਕ ਹੋ ਗਿਆ ਜਦੋਂ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਤਾਲਾ ਜੜ ਦਿੱਤਾ।
ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ ਹੋਈ। ਇਸ ਝੜਪ ਦੌਰਾਨ ਤਲਵਾਰਾਂ ਲਹਿਰਾਈਆਂ ਗਈਆਂ ਅਤੇ ਡਾਂਗਾਂ ਲੀ ਚੱਲਿਆਂ। ਹਲਾਂਕਿ ਹੁਣ ਸਥਿਤੀ ਸੁਧਰੀ ਹੈ ਪਰ ਤਣਾਅ ਬਣਿਆ ਹੋਇਆ ਹੈ।
News Credit :jagbani(punjabkesari)