
ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਭਗਵਾਨ ਵਾਲਮੀਕਿ ਜੈਯੰਤੀ ਮੌਕੇ ‘ਤੇ ਦਲਿਤ ਵਿਦਿਆਰਥੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ। ਕੈਪਟਨ ਵੱਲੋਂ ਸੂਬੇ ਦੇ ਦਲਿਤ ਵਿਦਿਆਰਥੀਆਂ ਲਈ ਅੱਜ ਡਾ. ਬੀ. ਆਰ. ਅੰਬੇਡਕਰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਲਾਂਚ ਕੀਤੀ ਗਈ ਹੈ।
ਕੈਪਟਨ ਵੱਲੋਂ ਵਰਚੁਅਲ ਸਮਾਗਮ ਦੌਰਾਨ ਦਲਿਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਇਸ ਦੇ ਨਾਲ ਹੀ ਆਈ. ਟੀ. ਆਈ. ਰਾਮਤੀਰਥ ਦਾ ਵੀ ਉਦਘਾਟਨ ਕੀਤ ਗਿਆ। ਇਸ ਦੇ ਨਾਲ ਹੀ ਕੈਪਟਨ ਵੱਲੋਂ 55 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਵੀ ਉਦਘਾਟਨ ਕੀਤੇ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਵਾਸੀਆਂ ਭਗਵਾਨ ਵਾਲਮੀਕਿ ਜੀ ਦੀ ਜੈਯੰਤੀ ਮੌਕੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਡਾ. ਬੀ. ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਇਸ ਕਰਕੇ ਲਾਂਚ ਕੀਤੀ ਗਈ ਹੈ ਕਿਉਂਕਿ ਜਿਹੜੀ ਕੇਂਦਰ ਸਰਕਾਰ ਵੱਲੋਂ ਸਕਾਲਰਸ਼ਿਪ ਦਿੱਤੀ ਜਾ ਰਹੀ ਸੀ, ਉਹ ਬੰਦ ਕਰ ਦਿੱਤੀ ਗਈ ਸੀ।
ਉਨ੍ਹਾਂ ਕਿਹਾ ਕਿ ਇਹ ਬੇਹੱਦ ਹੀ ਗਲਤ ਗੱਲ ਸੀ। ਗਰੀਬ ਘਰਾਂ ਦੇ ਬੱਚਿਆਂ ਲਈ ਅਸੀਂ ਕੁਝ ਕਰਨ ਬਾਰੇ ਸੋਚਿਆ ਅਤੇ ਫਿਰ ਅੱਜ ਅਸੀਂ ਇਸ ਪੋਸਟ ਮ੍ਰੈਟਿਕ ਸਕਾਲਰਸ਼ਿਪ ਨੂੰ ਲਾਂਚ ਕੀਤਾ। ਇਸ ਯੋਜਨਾ ਤਹਿਤ ਦਲਿਤ ਵਿਦਿਆਰਥੀਆਂ ਨੂੰ ਕੋਈ ਵੀ ਫ਼ੀਸ ਦੇਣ ਦੀ ਲੋੜ ਨਹੀਂ ਹੋਵੇਗੀ।
ਇਸ ਸਕੀਮ ‘ਤੇ 550 ਕਰੋੜ ਰੁਪਇਆ ਲੱਗੇਗਾ, ਜੋਕਿ ਪੰਜਾਬ ਸਰਕਾਰ ਹੀ ਕਰੇਗੀ। ਇਸ ‘ਚ ਕੇਂਦਰ ਸਰਕਾਰ ਵੱਲੋਂ ਕੋਈ ਵੀ ਮਦਦ ਨਹੀਂ ਕੀਤੀ ਜਾਵੇਗੀ। ਇਸ ਸਕੀਮ ਦੇ ਨਾਲ ਦਲਿਤ ਵਿਦਿਆਰਥੀਆਂ ਨੂੰ ਪੂਰੇ ਸਾਲ ‘ਚ 3 ਲੱਖ ਦੇ ਕਰੀਬ ਦਾ ਫਾਇਦਾ ਹੋਵੇਗਾ। ਇਹ ਯੋਜਨਾ ਸਿਰਫ਼ ਸਰਕਾਰੀ ਹੀ ਨਹੀਂ ਸਗੋਂ ਪ੍ਰਾਈਵੇਟ ਕਾਲਜਾਂ ‘ਚ ਵੀ ਲਾਗੂ ਹੋਵੇਗੀ। ਹਰ ਸਾਲ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਲਾਨਾ ਸੈਮੀਨਾਰ ਕਰੇਗੀ।
News Credit :jagbani(punjabkesari)