ਰਾਸ਼ਟਰਪਤੀ ਤੋਂ ਮੁਲਾਕਾਤ ਲਈ ਸਮਾਂ ਨਾ ਮਿਲਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

Image Courtesy :jagbani(punjabkesari)

ਚੰਡੀਗੜ੍ਹ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਖੇਤੀ ਸੋਧ ਬਿੱਲਾਂ ਦੇ ਮਸਲੇ ‘ਤੇ ਮਿਲਣ ਤੋਂ ਇਨਕਾਰ ਕਰਨ ਤੋਂ ਬਾਅਦ ਨਾਰਾਜ਼ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਤਾਰੀਖ ਬੁੱਧਵਾਰ ਨੂੰ ਦਿੱਲੀ ਦੇ ਰਾਜਘਾਟ ‘ਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਦਰਅਸਲ ਮੁੱਖ ਮੰਤਰੀ ਨੇ ਕਿਸਾਨੀ ਮਸਲੇ ਦੇ ਹੱਲ ਲਈ ਰਾਸ਼ਟਰਪਤੀ ਨੂੰ ਮੁਲਾਕਾਤ ਕਰਨ ਦੀ ਅਪੀਲ ਕੀਤੀ ਸੀ ਪਰ ਤਿੰਨ ਵਾਰ ਸਮਾਂ ਮੰਗਣ ਦੇ ਬਾਵਜੂਦ ਵੀ ਸਮਾਂ ਨਹੀਂ ਦਿੱਤਾ ਗਿਆ।
ਦਰਅਸਲ ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਚਾਰ ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣਾ ਸੀ। ਉਨ੍ਹਾਂ 29 ਅਕਤੂਬਰ ਨੂੰ ਸਾਰੇ ਵਿਧਾਇਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਰਾਸ਼ਟਰਪਤੀ ਨੂੰ ਮਿਲਣ ਲਈ ਉਨ੍ਹਾਂ ਨਾਲ ਦਿੱਲੀ ਚੱਲਣ ਪਰ ਰਾਸ਼ਟਰਪਤੀ ਵਲੋਂ ਮੁਲਾਕਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।
ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨਾਲ ਦਿੱਲੀ ਨਾਲ ਸਿੱਧਾ ਆਢਾ ਲਾਉਣ ਲਈ 4 ਤਾਰੀਖ ਨੂੰ ਦਿੱਲੀ ਵਿਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਲਈ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ।
News Credit :jagbani(punjabkesari)